ਅੰਮ੍ਰਿਤਸਰ ਦੇ ਨੌਜਵਾਨ ਦੀ ਕੈਨੇਡਾ ‘ਚ ਸੜਕ ਹਾਦਸੇ ਵਿਚ ਹੋਈ ਮੌਤ

0
68

ਜਗਦੇਵ ਕਲਾਂ (ਅੰਮ੍ਰਿਤਸਰ) , (TLT) – ਕੈਨੇਡਾ ਵਿਚ ਪੜਾਈ ਕਰਨ ਲਈ ਗਏ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਮੱਲੂ ਨੰਗਲ ਦੇ ਇਕ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ ਹੋਣ ਦੀ ਦੁਖਦਾਈ ਖ਼ਬਰ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਕਿਰਪਾਲ ਸਿੰਘ ਗਿੱਲ (23) ਪੁੱਤਰ ਸੁਖਵਿੰਦਰ ਸਿੰਘ ਵਾਸੀ ਪਿੰਡ ਮੱਲੂ ਨੰਗਲ ਤਹਿਸੀਲ ਅਜਨਾਲਾ ਜ਼ਿਲ੍ਹਾ ਅੰਮ੍ਰਿਤਸਰ ਜੋ ਕਿ ਕਰੀਬ ਤਿੰਨ ਸਾਲ ਪਹਿਲਾਂ ਇੱਥੋਂ ਕੈਨੇਡਾ ਵਿਚ ਪੜ੍ਹਾਈ ਕਰਨ ਲਈ ਗਿਆ ਸੀ ਅਤੇ ਪੜ੍ਹਾਈ ਦੇ ਨਾਲ ਨਾਲ ਉਹ ਟਰੱਕ ਚਲਾਉਣ ਦਾ ਕੰਮ ਵੀ ਕਰਦਾ ਸੀ ।