ਸ਼੍ਰੋਮਣੀ ਅਕਾਲੀ ਦਲ ਨੂੰ ਦਿੱਲੀ ਵਿਚ ਵੱਡਾ ਝਟਕਾ, ਫ਼ਿਲਹਾਲ ਸ਼੍ਰੋਮਣੀ ਅਕਾਲੀ ਦਲ ਨਹੀਂ ਲੜ ਸਕਦੀ ਚੋਣ

0
63

ਨਵੀਂ ਦਿੱਲੀ (TLT) – ਸ਼੍ਰੋਮਣੀ ਅਕਾਲੀ ਦਲ ਨੂੰ ਦਿੱਲੀ ਵਿਚ ਵੱਡਾ ਝਟਕਾ ਲੱਗਾ ਹੈ। ਦਰਅਸਲ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕੀਤੇ ਗਏ ਹਨ, ਜਿਸ ਵਿਚ 6 ਧਾਰਮਿਕ ਪਾਰਟੀਆਂ ਦੇ ਨਾਮ ਸ਼ਾਮਲ ਹਨ। ਇਸ ਸੂਚੀ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਨਾਮ ਨਹੀਂ ਹੈ। ਗੁਰਦੁਆਰਾ ਚੋਣ ਕਮਿਸ਼ਨ ਨੇ 6 ਧਾਰਮਿਕ ਪਾਰਟੀਆਂ ਨੂੰ ਚੋਣ ਨਿਸ਼ਾਨ ਵੰਡੇ ਹਨ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਡਾਇਰੈਕਟੋਰੇਟ ਗੁਰਦੁਆਰਾ ਚੋਣਾਂ ਨੇ ਅਕਾਲੀ ਦਲ ਨੂੰ ਇੱਕ ਨੋਟਿਸ ਭੇਜਿਆ ਸੀ, ਜਿਸ ਵਿਚ ਇਹ ਸਪੱਸ਼ਟ ਕਰਨ ਲਈ ਕਿਹਾ ਗਿਆ ਸੀ ਕਿ, ਅਕਾਲੀ ਦਲ ਧਾਰਮਿਕ ਪਾਰਟੀ ਵਜੋਂ ਚੋਣ ਲੜਨ ਦੇ ਯੋਗ ਹੈ ਜਾਂ ਨਹੀਂ । ਹਾਲਾਂਕਿ, ਇਸ ਨੋਟਿਸ ਖ਼ਿਲਾਫ਼ ਅਕਾਲੀ ਦਲ ਹਾਈ ਕੋਰਟ ਪਹੁੰਚ ਗਿਆ ਹੈ।