ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਪ੍ਰੀਖਿਆਵਾਂ 10 ਅਪ੍ਰੈਲ ਤੱਕ ਮੁਲਤਵੀ

0
36

ਅੰਮ੍ਰਿਤਸਰ (TLT) – ਪੰਜਾਬ ਸਰਕਾਰ ਵਲੋਂ ਮਿਤੀ 30 ਮਾਰਚ, 2021 ਨੂੰ ਲਏ ਗਏ ਫੈਸਲੇ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਜਾਰੀ ਹਦਾਇਤਾਂ ਦੀ ਲਗਾਤਾਰਤਾ ਵਿਚ ਯੂਨੀਵਰਸਿਟੀ ਵਲੋਂ ਮਿਤੀ 01 ਅਪ੍ਰੈਲ 2021 ਤੋਂ 10 ਅਪ੍ਰੈਲ, 2021 ਤੱਕ ਲਈਆਂ ਜਾਣ ਵਾਲੀਆਂ ਸਾਰੀਆਂ (ਥਿਊਰੀ) ਪ੍ਰੀਖਿਆਵਾਂ (ਸਮੇਤ ਐਜੂਕੇਸ਼ਨ ਕਾਲਜਾਂ ਵਿਚ ਚਲ ਰਹੇ ਕੋਰਸਾਂ ਦੀਆਂ ਪ੍ਰੀਖਿਆਵਾਂ ਅਤੇ ਅੰਡਰ ਕਰੈਡਿਟ ਬੇਸਡ ਇਵੈਲੂਏਸ਼ਨ ਸਿਸਟਮ ਦੀਆਂ ਪ੍ਰੀਖਿਆਵਾਂ) ਪੰਜਾਬ ਸਰਕਾਰ ਵਲੋਂ ਨਵੀਂਆਂ ਹਦਾਇਤਾਂ ਆਉਣ ਤੱਕ ਮੁਲਤਵੀ ਕਰ ਦਿੱਤੀਆਂ ਗਈਆਂ ਹਨ |