ਕਰਫ਼ਿਊ ਦੇ ਬਾਵਜੂਦ ਦੁਕਾਨ ਦਾ ਤੋੜਿਆ ਗਿਆ ਸ਼ਟਰ, ਲੱਖਾਂ ਦਾ ਕੀਮਤੀ ਸਾਮਾਨ ਚੋਰੀ

0
35

ਅਜਨਾਲਾ (TLT) – ਕੋਰੋਨਾਵਾਇਰਸ ਦੀ ਰੋਕਥਾਮ ਲਈ ਭਾਵੇਂ ਕਿ ਸਰਕਾਰ ਵਲੋਂ ਰਾਤ ਦਾ ਕਰਫ਼ਿਊ ਲਗਾਇਆ ਗਿਆ ਹੈ ਪਰ ਇਸ ਦੇ ਬਾਵਜੂਦ ਚੋਰਾਂ ਦੇ ਹੌਸਲੇ ਪੂਰੀ ਤਰ੍ਹਾਂ ਨਾਲ ਬੁਲੰਦ ਹਨ ਅਤੇ ਉਹ ਆਪਣੀਆਂ ਵਾਰਦਾਤਾਂ ਨੂੰ ਬਿਨਾਂ ਕਿਸੇ ਡਰ ਦੇ ਅੰਜਾਮ ਦੇ ਰਹੇ ਹਨ। ਬੀਤੀ ਰਾਤ ਚੋਰਾਂ ਵੱਲੋਂ ਅਜਨਾਲਾ ਸ਼ਹਿਰ ਦੇ ਕਾਲਜ ਰੋਡ ‘ਤੇ ਇਕ ਇਲੈੱਕਟ੍ਰਾਨਿਕ ਦੀ ਦੁਕਾਨ ਵਿਚੋਂ ਕਰੀਬ ਤਿੰਨ ਲੱਖ ਰੁਪਏ ਦਾ ਕੀਮਤੀ ਸਾਮਾਨ ਚੋਰੀ ਕਰ ਲਿਆ ਗਿਆ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਜਾਰੀ ਹੈ।