ਰਨ ਤਾਰਨ ਨਾਰਕੋਟਿਕ ਸੈੱਲ ਵਲੋਂ ਤਿੰਨ ਕਿੱਲੋ ਹੈਰੋਇਨ ਸਹਿਤ ਇਕ ਵਿਅਕਤੀ ਕਾਬੂ

0
20

ਤਰਨ ਤਾਰਨ (TLT) – ਤਰਨ ਤਾਰਨ ਨਾਰਕੋਟਿਕਸ ਸੈੱਲ ਵਲੋਂ ਤਿੰਨ ਕਿੱਲੋ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਤਰਨਤਾਰਨ ਦੇ ਐੱਸ.ਐੱਸ.ਪੀ ਧਰੁਮਣ ਐੱਚ ਨਿੰਬਲੇ ਨੇ ਦੱਸਿਆ ਕਿ ਤਰਨਤਾਰਨ ਨਾਰਕੋਟਿਕ ਸੈੱਲ ਦੇ ਏ.ਐੱਸ.ਆਈ ਗੁਰਮੇਲ ਸਿੰਘ ਨੇ ਪੱਟੀ ਕੈਰੋਂ ਮੋੜ ‘ਤੇ ਨਾਕਾਬੰਦੀ ਦੌਰਾਨ ਇਕ ਕਾਰ ਵਿਚੋਂ ਨਿਸ਼ਾਨ ਸਿੰਘ ਪੁੱਤਰ ਮੁਖ਼ਤਿਆਰ ਸਿੰਘ ਵਾਸੀ ਬੰਡਾਲਾ ਕੋਲੋਂ ਤਿੰਨ ਕਿੱਲੋ ਹੈਰੋਇਨ ਬਰਾਮਦ ਕੀਤੀ ਹੈ ਜਿਸ ਦੀ ਅੰਤਰਰਾਸ਼ਟਰੀ ਕੀਮਤ 15 ਕਰੋੜ ਰੁਪਏ ਦੱਸੀ ਜਾ ਰਹੀ ਹੈ ।