ਪੁਲਿਸ ਦੀ ਵਰਦੀ ਪਾ ਕੇ ਲੁੱਟ ਖੋਹ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, ਨਕਲੀ ਕਰੰਸੀ, ਦੇਸੀ ਪਿਸਤੋਲ ਵੀ ਬਰਾਮਦ

0
41

ਫਿਰੋਜ਼ਪੁਰ (TLT) ਪੁਲਿਸ ਦੀ ਵਰਦੀ ਪਾ ਕੇ ਲੁੱਟ ਖੋਹ ਕਰਨ ਵਾਲੇ ਤਿੰਨ ਮੈਂਬਰੀ ਗਿਰੋਹ ਦਾ ਪਰਦਾਫਾਸ਼ ਹੋ ਗਿਆ ਹੈ।ਇਹ ਗਿਰੋਹ ਭੋਲੇ ਭਾਲੇ ਲੋਕਾਂ ਨੂੰ ਪੈਸੇ ਦੁਗਣੇ ਕਰਨ ਦਾ ਝਾਂਸਾ ਦੇ ਕੇ ਠੱਗੀਆਂ ਵੀ ਮਾਰਦਾ ਸੀ।ਗੁਰੂ ਹਰਿਸਹਾਏ ਪੁਲਿਸ ਨੇ ਇਨ੍ਹਾਂ ਨੂੰ ਕਾਬੂ ਕੀਤਾ ਹੈ।ਪੁਲਿਸ ਨੇ ਇਨ੍ਹਾਂ ਕੋਲੋਂ ਜਾਅਲੀ ਕਰੰਸੀ, ਦੇਸੀ ਪਿਸਤੋਲ ਅਤੇ ਇੱਕ ਕਾਰ ਵੀ ਬਰਾਮਦ ਕੀਤੀ ਹੈ। ਪੁਲਿਸ ਨੇ ਗਿਰੋਹ ਕੋਲੋਂ 1 ਲੱਖ 20 ਹਜ਼ਾਰ ਦੀ ਜਾਅਲੀ ਕਰੰਸੀ ਸਣੇ ਇੱਕ ਦੇਸੀ ਪਿਸਤੌਲ ਵੀ ਬਰਾਮਦ ਕੀਤਾ ਹੈ।ਥਾਣਾ ਮੁਖੀ ਜਸਵਰਿੰਦਰ ਸਿੰਘ ਨੇ ਦੱਸਿਆ ਕਿ ਇਸ ਗਿਰੋਹ ਦੇ ਫੜੇ ਗਏ ਤਿੰਨ ਮੈਂਬਰਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਹੋਰ ਪੁਛਗਿੱਛ ਲਈ ਇੱਕ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ।

ਥਾਣਾ ਮੁਖੀ ਨੇ ਦੱਸਿਆ ਕਿ ਫੜ੍ਹੇ ਗਏ ਵਿਅਕਤੀਆਂ ਤੇ ਪਹਿਲਾਂ ਵੀ ਕਈ ਮਾਮਲੇ ਦਰਜ ਹਨ ਅਤੇ ਇਸ ਪਰਚੇ ਵਿੱਚ ਨਾਮਜ਼ਦ ਇਨ੍ਹਾਂ ਦੇ ਦੂਜੇ ਸਾਥੀਆਂ ਨੂੰ ਵੀ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।