ਭਾਰਤ ਪਾਕਿਸਤਾਨ ਸਰਹੱਦ ਤੋਂ 22 ਪੈਕਟ ਹੈਰੋਇਨ, 2 ਏ.ਕੇ. 47 ਬਰਾਮਦ

0
26

ਪਾਕਿਸਤਾਨੀ ਘੁਸਪੈਠੀਆ ਹਲਾਕ
2 ਭਾਰਤੀ ਵਿਅਕਤੀਆਂ ਖਿਲਾਫ਼ ਮਾਮਲਾ ਦਰਜ

ਅਜਨਾਲਾ/ਬੱਚੀਵਿੰਡ (TLT) – ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਬੀ.ਓ.ਪੀ. ਕੱਕੜ ਨੇੜੇ ਬੀ.ਐਸ.ਐਫ. ਅਤੇ ਪੰਜਾਬ ਪੁਲਿਸ ਵਲੋਂ ਚਲਾਏ ਸਾਂਝੇ ਆਪ੍ਰੇਸ਼ਨ ਦੌਰਾਨ 22 ਪੈਕਟ ਹੈਰੋਇਨ,2 ਏ.ਕੇ. 47 ਰਾਈਫਲਾਂ, 1 ਮੋਬਾਈਲ ਫ਼ੋਨ, 1 ਪਲਾਸਟਿਕ ਦੀ ਪਾਈਪ ਅਤੇ ਪਾਕਿਸਤਾਨੀ ਕਰੰਸੀ ਬਰਾਮਦ ਕੀਤੀ ਗਈ ਹੈ। ਉੱਧਰ ਇਸ ਦੌਰਾਨ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਵੀ ਗੋਲੀ ਨਾਲ ਹਲਾਕ ਕੀਤਾ ਗਿਆ ਹੈ। ਇਸ ਮਾਮਲੇ ‘ਚ ਥਾਣਾ ਲੋਪੋਕੇ ਦੀ ਪੁਲਿਸ ਵਲੋਂ ਜਗਦੀਸ਼ਪੁਰਾ ਅਤੇ ਜਸਪਾਲ ਸਿੰਘ ਵਾਸੀ ਗੱਟੀ ਰਾਜੋਕੇ ਜ਼ਿਲ੍ਹਾ ਗੁਰਦਾਸਪੁਰ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ। ਜਗਦੀਸ਼ ਭੂਰਾ ਇਸ ਸਮੇਂ ਬੈਲਜੀਅਮ ਵਿਚ ਹੈ ਅਤੇ ਭਾਰਤ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਰਿਹਾ ਹੈ। ਇਸ ਦੇ ਨਾਲ ਹੀ ਜਸਪਾਲ ਸਿੰਘ ਦੇ ਪਾਕਿਸਤਾਨ ਦੀ ਖੁਫ਼ੀਆ ਏਜੰਸੀ ਨਾਲ ਸਬੰਧ ਦੱਸੇ ਜਾ ਰਹੇ ਹਨ।