ਬਰਨਾਲਾ ‘ਚ ਦੋਸਤ ਨੇ ਹੀ ਅੱਗ ਲਾ ਕੇ ਮੌਤ ਦੇ ਘਾਟ ਉਤਾਰਿਆ, ਅੱਗ ਲਗਾਉਣ ਦੀ ਵੀਡੀਓ ਵੀ ਆਈ ਸਾਹਮਣੇ

0
33

ਬਰਨਾਲਾ (TLT) ਬਰਨਾਲਾ ਦੇ ਪਿੰਡ ਕਾਲੇਕੇ ਵਿੱਚ ਇੱਕ ਦੋਸਤ ਨੇ ਨੇੜਲੇ ਪਿੰਡ ਬਦਰਾ ਦੇ ਇੱਕ ਦੋਸਤ ਨੂੰ ਅੱਗ ਲਗਾ ਕੇ ਕਤਲ ਕਰ ਦਿੱਤਾ। ਇਸ ਘਟਨਾ ਨੂੰ ਰਾਤ ਵੇਲੇ ਅੰਜਾਮ ਦਿੱਤਾ ਗਿਆ। ਅੱਗ ਲਗਾ ਕੇ ਸਾੜਨ ਦੀ ਵੀਡੀਓ ਵੀ ਸਾਹਮਣੇ ਆਈ। ਅਗਲੇ ਦਿਨ ਸਵੇਰ ਨੂੰ ਪਰਿਵਾਰ ਅਤੇ ਪਿੰਡ ਵਾਲਿਆਂ ਨੂੰ ਇਸ ਵਾਰਦਾਤ ਬਾਰੇ ਪਤਾ ਲੱਗਿਆ। ਮ੍ਰਿਤਕ ਦੇਹ ਅੱਗ ਨਾਲ ਝੁਲਸ ਜਾਣ ਕਾਰਨ ਮੁਸ਼ਕਲ ਨਾਲ ਪਛਾਣੀ ਗਈ। ਪੋਸਟਮਾਰਟਮ ਲਈ ਮ੍ਰਿਤਕ ਦੇਹ ਨੂੰ ਪਟਿਆਲਾ ਭੇਜ ਦਿੱਤਾ ਗਿਆ ਹੈ। ਪਰਿਵਾਰ ਅਤੇ ਪਿੰਡ ਵਾਸੀਆਂ ਨੇ ਦੋਸ਼ੀ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ ਅਤੇ ਮ੍ਰਿਤਕ ਨੇ ਪਰਿਵਾਰ ਲਈ ਸਰਕਾਰ ਤੋਂ ਮਦਦ ਦੀ ਮੰਗ ਕੀਤੀ ਹੈ।

ਮੁਲਜ਼ਮ ਖਿਲਾਫ ਪਹਿਲਾਂ ਵੀ ਕਰਾਈਮ ਦੇ ਕਈ ਮਾਮਲੇ ਦਰਜ ਹਨ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਅਤੇ ਉਸ ਦੀ ਭਾਲ ਕਰ ਰਹੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਿੰਡ ਵਾਸੀਆਂ ਨੇ ਦੱਸਿਆ ਕਿ ਮ੍ਰਿਤਕ ਰਣਜੀਤ ਸਿੰਘ ਬਦਰਾ ਪਿੰਡ ਦਾ ਵਸਨੀਕ ਹੈ। ਸਵੇਰੇ ਪਤਾ ਲੱਗਿਆ ਕਿ ਪਿੰਡ ਕਾਲੇਕੇ ‘ਚ ਉਸ ਨੂੰ ਅੱਗ ਲਾ ਕੇ ਕਤਲ ਕਰ ਦਿੱਤਾ ਗਿਆ। ਇਸ ਦੀ ਹੱਤਿਆ ਉਸ ਦੇ ਸਾਥੀ ਅਵਤਾਰ ਸਿੰਘ ਦੀ ਤਰਫੋਂ ਕੀਤੀ ਗਈ ਹੈ। ਪਿਛਲੇ ਸਮੇਂ ਵਿੱਚ ਵੀ ਮੁਲਜ਼ਮ ਵਿਰੁੱਧ ਕਈ ਜੁਰਮ ਦੇ ਕੇਸ ਦਰਜ ਹਨ।

ਉਨ੍ਹਾਂ ਦੱਸਿਆ ਕਿ ਅਜੇ ਉਸ ਨੂੰ ਜਾਨ ਤੋਂ ਮਾਰਨ ਦੇ ਕਾਰਨਾਂ ਬਾਰੇ ਕੁਝ ਨਹੀਂ ਪਤਾ ਲੱਗ ਸਕਿਆ। ਇਹ ਵਾਰਦਾਤ ਮੁਲਜ਼ਮ ਦੀ ਤਰਫੋਂ ਆਪਣੇ ਘਰ ਦੇ ਸਾਹਮਣੇ ਹੀ ਕੀਤੀ ਗਈ ਹੈ। ਮ੍ਰਿਤਕ ਦੇ ਸਰੀਰ ਦਾ ਉਪਰਲਾ ਹਿੱਸਾ ਅੱਗ ਨਾਲ ਸੜਨ ਨਾਲ ਬੁਰੀ ਤਰ੍ਹਾਂ ਝੁਲਸ ਗਿਆ ਹੈ ਅਤੇ ਸਿਰਫ ਹੱਡੀਆਂ ਬਚੀਆਂ ਹਨ। ਮ੍ਰਿਤਕ ਖੇਤੀ ਕਰਦਾ ਸੀ। ਉਹ ਕਿਸਾਨ ਅੰਦੋਲਨ ‘ਚ ਵੀ ਬਹੁਤ ਸਰਗਰਮ ਸੀ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਮ੍ਰਿਤਕ ਦੇ ਪਰਿਵਾਰ ਨੂੰ ਇਨਸਾਫ਼ ਮਿਲ ਸਕੇ। ਉਨ੍ਹਾਂ ਮ੍ਰਿਤਕਾਂ ਦੇ ਪਰਿਵਾਰ ਲਈ ਸਰਕਾਰ ਤੋਂ ਮਦਦ ਦੀ ਮੰਗ ਵੀ ਕੀਤੀ।