ਪੰਜਾਬ ਵਿਚ ਟੋਲ ਪਲਾਜ਼ੇ ਚਲਾ ਰਹੀਆਂ ਕੰਪਨੀਆਂ ਵਲੋਂ ਸੂਬਾ ਸਰਕਾਰ ਤੋਂ ਨੁਕਸਾਨ ਭਰਪਾਈ ਕਰਜ਼ੇ ਅਤੇ ਮੁਆਵਜ਼ੇ ਦੀ ਮੰਗ

0
36

ਚੰਡੀਗੜ੍ਹ (TLT) – ਪੰਜਾਬ ਵਿਚ ਟੋਲ ਪਲਾਜ਼ੇ ਚਲਾ ਰਹੀਆਂ 2 ਕੰਪਨੀਆਂ ਨੇ ਸੂਬਾ ਸਰਕਾਰ ਨੂੰ ਪੱਤਰ ਲਿਖਦਿਆਂ ਮੰਗ ਕੀਤੀ ਹੈ ਕਿ ਕਿਸਾਨ ਅੰਦੋਲਨ ਕਾਰਨ ਮਹੀਨਿਆਂ ਤੋਂ ਬੰਦ ਪਏ ਟੋਲ ਪਲਾਜ਼ਿਆਂ ਕਾਰਨ ਕੰਪਨੀਆਂ ਨੂੰ ਜੋ ਵਿੱਤੀ ਨੁਕਸਾਨ ਹੋਇਆ ਹੈ, ਉਸ ਦੀ ਭਰਪਾਈ ਲਈ ਜਾਂ ਤਾਂ ਉਨ੍ਹਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਅਤੇ ਜੇ ਮੁਆਵਜ਼ਾ ਦੇਣਾ ਸੰਭਵ ਨਹੀਂ ਤਾਂ ਉਨ੍ਹਾਂ ਨੂੰ ਆਮਦਨੀ ਘਾਟਾ ਕਰਜ਼ਾ ਦਿੱਤਾ ਜਾਵੇ ।