ਨਿਊਜ਼ੀਲੈਂਡ ਵਲੋਂ ਭਾਰਤ ਤੋਂ ਆਉਣ ਵਾਲੇ ਯਾਤਰੀਆਂ ‘ਤੇ ਆਰਜ਼ੀ ਤੌਰ ‘ਤੇ ਪਾਬੰਦੀ

0
29

ਨਵੀਂ ਦਿੱਲੀ (TLT) ਨਿਊਜ਼ੀਲੈਂਡ ਵਲੋਂ ਭਾਰਤ ਤੋਂ ਆਉਣ ਵਾਲੇ ਯਾਤਰੀਆਂ ‘ਤੇ ਆਰਜ਼ੀ ਤੌਰ ‘ਤੇ ਪਾਬੰਦੀ ਲਗਾਈ ਗਈ ਹੈ। ਇਨ੍ਹਾਂ ਯਾਤਰੀਆਂ ਵਿਚ ਨਿਊਜ਼ੀਲੈਂਡ ਦੇ ਨਾਗਰਿਕ ਵੀ ਸ਼ਾਮਲ ਹਨ। ਇਹ ਫ਼ੈਸਲਾ ਭਾਰਤ ਵਿਚ ਕੋਵਿਡ19 ਦੇ ਵੱਡੀ ਪੱਧਰ ‘ਤੇ ਪਾਜ਼ੀਟਿਵ ਮਾਮਲੇ ਆਉਣ ਦੇ ਸੰਦਰਭ ਵਿਚ ਲਿਆ ਗਿਆ ਹੈ। ਇਸ ਸਬੰਧੀ ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਅਰਡਰਨ ਨੇ ਆਦੇਸ਼ ਜਾਰੀ ਕੀਤਾ ਹੈ। ਇਹ ਯਾਤਰਾ ਮੁਅੱਤਲੀ 11 ਅਪ੍ਰੈਲ ਤੋਂ 28 ਅਪ੍ਰੈਲ ਤੱਕ ਜਾਰੀ ਰਹੇਗੀ।