ਗਹਿਰੀ ਮੰਡੀ ਵਿਖੇ ਹੋਏ ਕਤਲ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕੀਤੇ ਜਾਣ ਦਾ ਮਾਮਲਾ ,ਪਰਿਵਾਰਕ ਮੈਂਬਰਾਂ ਨੇ ਕੀਤਾ ਨੈਸ਼ਨਲ ਹਾਈਵੇ ਜਾਮ

0
47

ਜੰਡਿਆਲਾ ਗੁਰੂ (TLT) – ਬੀਤੇ ਦਿਨੀਂ ਪੁਲਿਸ ਥਾਣਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਗਹਿਰੀ ਮੰਡੀ ਵਿਖੇ ਹਮਲਾਵਰਾਂ ਵਲੋਂ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਇਕ ਨੌਜਵਾਨ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕੀਤੇ ਜਾਣ ਦੇ ਰੋਸ ਵਜੋਂ, ਅੱਜ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਵਲੋਂ ਇਨਸਾਫ਼ ਦੀ ਮੰਗ ਨੂੰ ਲੈ ਕੇ ਨੈਸ਼ਨਲ ਹਾਈਵੇ ਠੱਪ ਕਰ ਕੇ ਧਰਨਾ ਲਾਇਆ ਗਿਆ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਜ਼ਿਕਰਯੋਗ ਹੈ ਕਿ ਮ੍ਰਿਤਕ ਹਨੀ ਦੀ ਅੱਜ ਨੇੜਲੇ ਪਿੰਡ ਗਹਿਰੀ ਮੰਡੀ ਵਿਖੇ ਅੰਤਿਮ ਅਰਦਾਸ ਸੀ।