ਇਤਿਹਾਸਿਕ ਜਲਿਆਂਵਾਲਾ ਬਾਗ਼ ਨੂੰ ਪੰਜਾਬ ਸਰਕਾਰ ਦੀਆਂ ਨਵੀਆਂ ਹਿਦਾਇਤਾਂ ਮਿਲਣ ਤੋਂ ਬਾਅਦ ਖੋਲ੍ਹਿਆ ਜਾਵੇਗਾ – ਸ਼ਵੇਤ ਮਲਿਕ

0
32

ਅੰਮ੍ਰਿਤਸਰ (TLT) – ਇਤਿਹਾਸਿਕ ਜਲਿਆਂਵਾਲਾ ਬਾਗ਼ ਨੂੰ ਪੰਜਾਬ ਸਰਕਾਰ ਦੀਆਂ ਨਵੀਆਂ ਹਿਦਾਇਤਾਂ ਮਿਲਣ ਤੋਂ ਬਾਅਦ ਖੋਲ੍ਹਿਆ ਜਾਵੇਗਾ । ਇਹ ਪ੍ਰਗਟਾਵਾ ਰਾਜ ਸਭਾ ਮੈਂਬਰ ਅਤੇ ਜਲਿਆਂਵਾਲਾ ਬਾਗ਼ ਟਰੱਸਟ ਦੇ ਮੈਂਬਰ ਸ਼ਵੇਤ ਮਲਿਕ ਵਲੋਂ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ 13 ਅਪ੍ਰੈਲ ਨੂੰ ਇਤਿਹਾਸਿਕ ਜਲਿਆਂ ਵਾਲਾ ਬਾਗ਼ ਖੋਲ੍ਹਣ ਦਾ ਫ਼ੈਸਲਾ ਲਿਆ ਗਿਆ ਸੀ , ਪਰ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਧਿਆਨ ਵਿਚ ਰੱਖ ਕੇ ਪੰਜਾਬ ਸਰਕਾਰ ਵਲੋਂ ਨਵੀਆਂ ਜਾਰੀ ਕੀਤੀਆਂ ਗਈਆਂ ਹਿਦਾਇਤਾਂ ਦੀ ਪਾਲਨ ਕਰਦੇ ਹੋਏ ਜਲਿਆਂਵਾਲਾ ਬਾਗ਼ ਖੋਲ੍ਹਣ ਦੇ ਫ਼ੈਸਲੇ ਨੂੰ ਅੱਗੇ ਪਾ ਦਿੱਤਾ ਗਿਆ ਹੈ ਅਤੇ ਨਵੀਆਂ ਹਿਦਾਇਤਾਂ ਆਉਣ ਉਪਰੰਤ ਫ਼ੈਸਲਾ ਕੀਤਾ ਜਾਵੇਗਾ ।