ਵਿਸਾਖੀ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਕੇਂਦਰ ਸਰਕਾਰ ਵਲੋਂ ਪ੍ਰਵਾਨਗੀ

0
26

ਅੰਮ੍ਰਿਤਸਰ (TLT) – ਵਿਸਾਖੀ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਕੇਂਦਰ ਸਰਕਾਰ ਵਲੋਂ 12 ਅਪ੍ਰੈਲ ਨੂੰ ਅਟਾਰੀ ਸਰਹੱਦ ਰਾਹੀਂ ਪ੍ਰਵਾਨਗੀ ਦਿੱਤੇ ਜਾਣ ਦੀ ਸੂਚਨਾ ਮਿਲੀ ਹੈ । ਪ੍ਰਾਪਤ ਵੇਰਵਿਆਂ ਅਨੁਸਾਰ ਇਸ ਸਬੰਧੀ ਭਾਰਤ ਸਰਕਾਰ ਦੇ ਸਬੰਧਿਤ ਮੰਤਰਾਲੇ ਵਲੋਂ ਅਟਾਰੀ ਸਰਹੱਦ ਤੇ ਇਮੀਗ੍ਰੇਸ਼ਨ ਵਿਭਾਗ ਨੂੰ ਲਿਖਤੀ ਜਾਣਕਾਰੀ ਵੀ ਭੇਜ ਦਿੱਤੀ ਗਈ ਹੈ ।