ਕਿਸਾਨ ਅੰਦੋਲਨ ਦੇ ਸਮਰਥਨ ‘ਚ ਮਹਾ ਸੰਮੇਲਨ, 13 ਅਪਰੈਲ ਨੂੰ ਕਲਾਕਾਰ ਤੇ ਕਿਸਾਨ ਪਹੁੰਚਣਗੇ ਅਨੰਦਪੁਰ ਸਾਹਿਬ

0
59

ਚੰਡੀਗੜ੍ਹ (TLT) ਕਿਸਾਨ ਅੰਦੋਲਨ  ਦੇ ਸਮਰਥਨ ਵਿੱਚ 13 ਅਪਰੈਲ ਨੂੰ ਵਿਸਾਖੀ ਵਾਲੇ ਦਿਨ ਸ੍ਰੀ ਅੰਨਦਪੁਰ ਸਾਹਿਬ ਵਿੱਚ ਸਤਗੁਰੂ ਆਸਰਾ ਟ੍ਰਸਟ ਵੱਲੋਂ ਇੱਕ ਮਹਾ ਕੰਨਵੈਂਸ਼ਨ ਦਾ ਐਲਾਨ ਕੀਤਾ ਗਿਆ ਹੈ।ਇਸ ਕੰਨਵੈਂਸਨ ਵਿੱਚ ਪੰਜਾਬੀ ਕਲਾਕਾਰਾਂ ਸਣੇ ਹੋਰ ਕਈ ਲੋਕ ਵੀ ਸ਼ਾਮਲ ਹੋਣ ਵਾਲੇ ਹਨ।ਇਸ ਕੰਨਵੈਂਸ਼ਨ ਵਿੱਚ ਕਿਸਾਨੀ ਮੁੱਦਿਆਂ ਤੇ ਚਰਚਾ ਹੋਏਗੀ।ਨਵਜੋਤ ਸਿੰਘ ਸਿੱਧੂ ਨੂੰ ਵੀ ਇਸ ਕੰਨਵੈਂਸ਼ਨ ਲਈ ਸੱਦਾ ਦਿੱਤਾ ਗਿਆ ਹੈ।

ਪ੍ਰੈਸ ਨੂੰ ਸੰਬੋਧਨ ਕਰਦਿਆਂ ਕਿਸਾਨ ਨੇਤਾ ਨੇ ਕਿਹਾ ਕਿ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਕਿਸਾਨਾਂ ਦੇ ਹਿੱਤਾਂ ਦੀ ਗੱਲ ਕਰਦੇ ਹਨ।ਇਸ ਲਈ ਜੇਕਰ ਉਹ ਚਾਹੁਣ ਤਾਂ ਉਹ ਇਸ ਕੰਨਵੈਂਸ਼ਨ ਵਿੱਚ ਸ਼ਾਮਲ ਹੋ ਸਕਦੇ ਹਨ।ਇਸ ਮੌਕੇ ਪੰਜਾਬੀ ਗਾਇਕ ਸਰਬਜੀਤ ਚੀਮਾ ਅਤੇ ਸੋਨੀਆ ਮਾਨ, ਹਸਨ ਮਾਣਕ ਸਣੇ  ਟ੍ਰਸਟ ਦੇ ਚੇਅਰਮੈਨ ਵੀ ਮੌਜੂਦ ਸੀ। 

ਸਰਬਜੀਤ ਚੀਮਾ ਨੇ ਕਿਹਾ ਕਿ ਉਹ ਪਹਿਲਾਂ ਤੋਂ ਹੀ ਕਿਸਾਨਾਂ ਦੇ ਹੱਕਾਂ ਨੂੰ ਲੈ ਕੇ ਆਵਾਜ਼ ਚੁੱਕਦੇ ਆਏ ਹਨ। ਕਿਸਾਨ ਅੰਦੋਲਨ ਨੂੰ ਹੋਰ ਮਜ਼ਬੂਤ ਕਰਨ ਲਈ ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਨੇਤਾਵਾਂ ਨੂੰ ਕੰਨਵੈਂਸ਼ਨ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੰਦੇ ਹਾਂ।

ਪੰਜਾਬੀ ਗਾਇਕਾ ਸੋਨੀਆ ਮਾਨ ਨੇ ਕਿਹਾ ਕਿ ਕਿਸਾਨ ਲਹਿਰ ਦੇ ਪ੍ਰਮੁੱਖ ਆਗੂ ਬਲਬੀਰ ਸਿੰਘ ਰਾਜੇਵਾਲ, ਰੁਲਦੂ ਸਿੰਘ ਮਾਨਸਾ, ਗੁਰਪ੍ਰੀਤ ਘੁੱਗੀ ਸਣੇ ਕਈ ਪ੍ਰਮੁੱਖ ਸ਼ਖਸੀਅਤਾਂ ਇਸ ਮਹਾਂ ਸੰਮੇਲਨ ਵਿੱਚ ਪਹੁੰਚ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਿੱਤਾਂ ਵਿੱਚ ਦਿਲਚਸਪੀ ਰੱਖਣ ਵਾਲੇ ਲੋਕਾਂ ਨੂੰ ਇਸ ਮਹਾਂ ਸੰਮੇਲਨ ਵਿੱਚ ਸ਼ਮੂਲੀਅਤ ਲਈ ਸੱਦਾ ਦਿੱਤਾ ਗਿਆ ਹੈ।