ਅਨਾਜ ਮੰਡੀ ਅਮਲੋਹ ਵਿਖੇ ਵਿਧਾਇਕ ਨਾਭਾ ਤੇ ਚੇਅਰਮੈਨ ਰਾਜਾ ਨੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ

0
37

ਅਮਲੋਹ (TLT) ਹਾੜੀ ਦੇ ਸੀਜ਼ਨ ਦੇ ਚੱਲਦਿਆਂ ਹਲਕਾ ਅਮਲੋਹ ਦੇ ਕਿਸਾਨਾਂ ਵਲੋਂ ਆਪਣੀ ਸੋਨੇ ਰੰਗੀ ਕਣਕ ਦੀ ਫ਼ਸਲ ਨੂੰ ਵੇਚਣ ਲਈ ਪਿਛਲੇ 2 ਦਿਨਾਂ ਤੋਂ ਲਿਆਂਦਾ ਜਾ ਰਿਹਾ ਹੈ। ਜਿਸ ਦੀ ਅੱਜ਼ ਅਨਾਜ ਮੰਡੀ ਅਮਲੋਹ ਵਿਖੇ ਹਲਕੇ ਦੇ ਵਿਧਾਇਕ ਰਣਦੀਪ ਸਿੰਘ ਨਾਭਾ ਤੇ ਮਾਰਕਿਟ ਕਮੇਟੀ ਅਮਲੋਹ ਦੇ ਚੈਅਰਮੈਨ ਜਸਮੀਤ ਸਿੰਘ ਰਾਜਾ, ਆੜਤੀਆਂ ਐਸੋਸੀਏਸ਼ਨ ਦੇ ਪ੍ਰਧਾਨ ਜਗਵਿੰਦਰ ਸਿੰਘ ਰਹਿਲ, ਬਲਾਕ ਕਾਂਗਰਸ ਅਮਲੋਹ ਦੇ ਪ੍ਰਧਾਨ ਜਗਵੀਰ ਸਿੰਘ ਸਲਾਣਾ ਤੇ ਵਿਧਾਇਕ ਦੇ ਕਾਨੂੰਨੀ ਸਲਾਹਕਾਰ ਬਲਜਿੰਦਰ ਸਿੰਘ ਭੱਟੋਂ ਵਲੋਂ ਸਰਕਾਰੀ ਰੇਟਾਂ ‘ਤੇ ਖ਼ਰੀਦ ਸ਼ੁਰੂ ਕਰਵਾਈ ਗਈ ਹੈ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਹਲਕੇ ਦੀਆਂ ਮੰਡੀਆਂ ਵਿਚ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿਚ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਤੇ ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ 48 ਘੰਟਿਆਂ ਵਿਚ ਕੀਤੀ ਜਾਵੇਗੀ।