ਸ੍ਰੀ ਹੇਮਕੁੰਟ ਸਾਹਿਬ ਯਾਤਰਾ ਲਈ ਤਿਆਰੀਆਂ ਜ਼ੋਰਾਂ ‘ਤੇ

0
60

ਅਜਨਾਲਾ (TLT) – ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪੂਰਬਲੇ ਤਪ ਅਸਥਾਨ ਸੱਚਖੰਡ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 10 ਮਈ ਤੋਂ ਸ਼ੁਰੂ ਹੋ ਰਹੀ ਹੈ, ਜਿਸ ਨੂੰ ਲੈ ਕੇ ਤਿਆਰੀਆਂ ਜ਼ੋਰਾਂ ਨਾਲ ਚੱਲ ਰਹੀਆਂ ਹਨ | ਭਾਰਤੀ ਫ਼ੌਜ ਦੇ ਜਵਾਨਾਂ ਵਲੋਂ ਸੱਚਖੰਡ ਸ੍ਰੀ ਹੇਮਕੁੰਟ ਸਾਹਿਬ ਜਾਣ ਵਾਲੇ ਰਸਤਿਆਂ ਤੋਂ ਬਰਫ਼ ਹਟਾਉਣ ਦਾ ਕੰਮ ਲਗਾਤਾਰ ਜਾਰੀ ਹੈ |