ਕੋਰੋਨਾ ਵੈਕਸੀਨੇਸ਼ਨ ਦੀ ਆਨਲਾਈਨ ਰਜਿਸਟ੍ਰੇਸ਼ਨ ਨੈੱਟਵਰਕ ਦੀ ਪ੍ਰੇਸ਼ਾਨੀ ਕਰ ਕੇ ਹੋਈ ਠੱਪ

0
42

ਫ਼ਿਰੋਜਪੁਰ (TLT) ਕੋਰੋਨਾ ਮਹਾਂਮਾਰੀ ਤੋਂ ਬਚਾਅ ਸਬੰਧੀ ਲੱਗ ਰਹੀ ਕੋਰੋਨਾ ਵੈਕਸੀਨੇਸ਼ਨ ਦੀ ਆਨਲਾਈਨ ਰਜਿਸਟ੍ਰੇਸ਼ਨ ਨੈੱਟਵਰਕ ਦੀ ਪ੍ਰੇਸ਼ਾਨੀ ਕਰ ਕੇ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਠੱਪ ਹੋਣ ਦਾ ਸਮਾਚਾਰ ਹੈ। ਜਿਸ ਕਰ ਕੇ ਸਿਵਲ ਹਸਪਤਾਲ ਵਿਚ ਵੈਕਸੀਨੇਸ਼ਨ ਲਗਵਾਉਣ ਵਾਲਿਆਂ ਦੀ ਭਾਰੀ ਭੀੜ ਜਮਾ ਹੋ ਗਈ ਹੈ। ਜਦ ਵੈਕਸੀਨੇਸ਼ਨ ਲਗਵਾਉਣ ਵਾਲੇ ਸਟਾਫ਼ ਨਾਲ ਗੱਲਬਾਤ ਕੀਤੀ ਤਾਂ ਉਹਨਾਂ ਦੱਸਿਆ ਕਿ ਸਬੰਧਿਤ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਗਈ ਹੈ ,ਉਨ੍ਹਾਂ ਦਸਿਆ ਕਿ ਪੂਰੇ ਪੰਜਾਬ ਭਰ ਵਿਚ ਵੈਕਸੀਨੇਸ਼ਨ ਦੀ ਪ੍ਰਕਿਰਿਆ ਨੈੱਟਵਰਕ ਕਰਕੇ ਠੱਪ ਪਈ ਹੈ।