ਡਾ. ਅੰਬੇਦਕਰ ਵਲੋਂ ਸਮਾਜ ਦੇ ਵੰਚਿਤ ਵਰਗਾਂ ਨੂੰ ਮੁੱਖ ਧਾਰਾ ‘ਚ ਲਿਆਉਣ ਲਈ ਕੀਤਾ ਗਿਆ ਸੰਘਰਸ਼ ਹਮੇਸ਼ਾ ਮਿਸਾਲ ਬਣਿਆ ਰਹੇਗਾ

0
30

 ਨਵੀਂ ਦਿੱਲੀ (TLT) ਭਾਰਤ ਦੇ ਸੰਵਿਧਾਨ ਦੇ ਪ੍ਰਮੁੱਖ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੀ ਜੈਅੰਤੀ ਮੌਕੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਮਾਜ ਦੇ ਵੰਚਿਤ ਵਰਗਾਂ ਨੂੰ ਮੁੱਖ ਧਾਰਾ ਵਿਚ ਲਿਆਉਣ ਲਈ ਕੀਤਾ ਗਿਆ ਉਨ੍ਹਾਂ ਦਾ ਸੰਘਰਸ਼ ਹਰ ਪੀੜੀ ਲਈ ਇਕ ਮਿਸਾਲ ਬਣਿਆ ਰਹੇਗਾ। ਡਾ. ਭੀਮ ਰਾਓ ਅੰਬੇਦਕਰ ਦਾ ਜਨਮ 14 ਅਪ੍ਰੈਲ 1891 ਨੂੰ ਮੱਧ ਪ੍ਰਦੇਸ਼ ਦੇ ਮਹੋ ਵਿਖੇ ਹੋਇਆ ਸੀ।