ਹਿਮਾਚਲ ‘ਚ ਫਿਰ ਹਾਦਸਾ, ਹੁਣ ਮੰਡੀ ‘ਚ ਕਾਰ ਖੱਡ ‘ਚ ਡਿੱਗੀ, 5 ਲੋਕਾਂ ਦੀ ਦਰਦਨਾਕ ਮੌਤ

0
57

ਮੰਡੀ (TLT) ਇਕ ਕਾਰ ਖੱਡ ‘ਚ ਡਿੱਗਣ ਨਾਲ ਚਾਲਕ ਸਮੇਤ ਕੁੱਲ ਪੰਜ ਲੋਕਾਂ ਦੀ ਮੌਤ ਹੋ ਗਈ ਹੈ। ਮੁੱਖ ਮੰਤਰੀ ਜੈਰਾਮ ਠਾਕੁਰ ਨੇ ਹਾਦਸੇ ‘ਤੇ ਦੁੱਖ ਪ੍ਰਗਟਾਇਆ ਹੈ। ਜਾਣਕਾਰੀ ਅਨੁਸਾਰ ਇੱਕੋ ਪਰਿਵਾਰ ਦੇ ਚਾਰ ਲੋਕ ਹਾੜਾਬੋਈ ਤੋਂ ਸਥਾਨਕ ਦੇਵਤਾ ਦੇ ਮੰਦਰ ਜਾ ਰਹੇ ਸਨ। ਇਸ ਦੌਰਾਨ ਸਰੌਰ ਨੇੜੇ ਕਾਰ ਬੇਕਾਬੂ ਹੋ ਕੇ 100 ਮੀਟਰ ਡੂੰਘੀ ਖੱਡ ਵਿਚ ਜਾ ਡਿੱਗੀ। ਕਾਰ ਪਾਣੀ ‘ਚ ਪੂਰੀ ਤਰ੍ਹਾਂ ਨਾਲ ਡੁੱਬ ਗਈ। ਹਾਦਸੇ ‘ਚ ਕਾਰ ਸਵਾਰ 5 ਲੋਕਾਂ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ। ਹਾਦਸੇ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਤੇ ਲਾਸ਼ਾਂ ਕੱਢਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਮਾਮਲੇ ਦੀ ਪੁਸ਼ਟੀ ਕਰਦਿਆਂ ਡੀਐੱਸੀ ਸੁੰਦਰ ਨਗਰ ਗੁਰਬਚਨ ਸਿੰਘ ਨੇ ਕਿਹਾ ਕਿ ਲਾਸ਼ਾਂ ਕੱਢੀਆਂ ਜਾ ਰਹੀਆਂ ਹਨ ਤੇ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪੀਆਂ ਜਾਣਗੀਆਂ