ਦਿੱਲੀ ਸੰਘਰਸ਼ ਵਿਚ ਸ਼ਾਮਲ ਹੋਣ ਲਈ ਜਾਣ ਸਮੇਂ ਕਿਸਾਨ ਦੀ ਮੌਤ

0
49

ਖੋਸਾ ਦਲ ਸਿੰਘ (TLT) – ਨਜ਼ਦੀਕੀ ਪਿੰਡ ਵਾੜਾ ਵਰਿਆਮ ਸਿੰਘ ਵਾਲਾ ਦੇ ਵਾਸੀ ਕਿਸਾਨ ਰੇਸ਼ਮ ਸਿੰਘ (65) ਪੁੱਤਰ ਗੁਰਨੇਕ ਸਿੰਘ ਦੀ ਅਚਨਚੇਤ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਜ਼ਿਕਰਯੋਗ ਹੈ ਕਿ, ਮ੍ਰਿਤਕ ਕਿਸਾਨ ਰੇਸ਼ਮ ਸਿੰਘ ਦਾ ਪਰਿਵਾਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨਾਲ ਸਬੰਧਿਤ ਸੀ, ਅੱਜ ਦੇ ਜਥੇ ਵਿਚ ਮ੍ਰਿਤਕ ਕਿਸਾਨ ਰੇਸ਼ਮ ਸਿੰਘ ਦੀ ਦਿੱਲੀ ਕਿਸਾਨ ਅੰਦੋਲਨ ਵਿਚ ਸ਼ਾਮਲ ਹੋਣ ਲਈ ਰਵਾਨਾ ਹੋਣ ਸਮੇਂ ਅਚਨਚੇਤ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।