ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਮਾਗਮਾਂ ਦੀਆਂ ਤਿਆਰੀਆਂ ਜਾਰੀ

0
40

ਅੰਮ੍ਰਿਤਸਰ (TLT) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ, ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਮਾਗਮਾਂ ਦੀਆਂ ਤਿਆਰੀਆਂ ਜਾਰੀ ਹਨ ਤੇ ਸ਼ਤਾਬਦੀ ਦੇ ਮੁੱਖ ਸਮਾਗਮ ਭਾਈ ਗੁਰਦਾਸ ਜੀ ਨਗਰ ਨਿਊ ਅੰਮ੍ਰਿਤਸਰ ਵਿਖੇ ਹੋਣਗੇ। ਇਸ ਦੌਰਾਨ ਕੋਰੋਨਾ ਮਹਾਂਮਾਰੀ ਨੂੰ ਮੁੱਖ ਰੱਖਦਿਆਂ ਸੰਗਤਾਂ ਲਈ ਮਾਸਕ ਆਦਿ ਦੇ ਵੀ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ, ਸ਼ਤਾਬਦੀ ਮੌਕੇ ਬਾਬਾ ਬਕਾਲਾ ਸਾਹਿਬ ਨੇੜੇ ਵਿਸ਼ਵ ਪੱਧਰ ਦੀ ਯੂਨੀਵਰਸਿਟੀ ਸਥਾਪਿਤ ਕੀਤੀ ਜਾਵੇ ਅਤੇ ਦਿੱਲੀ ਵਿਖੇ ਗੁਰੂ ਸਾਹਿਬ ਦੇ ਜੀਵਨ ਅਤੇ ਮਹਾਨ ਸ਼ਹਾਦਤ ਸਬੰਧੀ ਵਿਸ਼ਵ ਪੱਧਰ ਦੀ ਯਾਦਗਾਰ ਬਣਾਈ ਜਾਵੇ ਤਾਂ ਕਿ ਵਿਸ਼ਵ ਭਰ ਦੇ ਲੋਕਾਂ ਨੂੰ ਗੁਰੂ ਸਾਹਿਬ ਵਲੋਂ ਦਿੱਤਾ ਵਿਸ਼ਵ ਸ਼ਾਂਤੀ ਦਾ ਸੁਨੇਹਾ ਦਿੱਤਾ ਜਾ ਸਕੇ । ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਕੇਂਦਰ ਨੂੰ ਬਾਬਾ ਬਕਾਲਾ ਸਾਹਿਬ ਨੇੜੇ ਗੁਰੂ ਤੇਗ ਬਹਾਦਰ ਜੀ ਦੇ ਨਾਮ ‘ਤੇ ਵਿਸ਼ਵ ਪੱਧਰ ਦੀ ਯੂਨੀ ਵਰਸਿਟੀ ਸਥਾਪਿਤ ਕਰਨ ਦੀ ਮੰਗ ਵੀਂ ਕੀਤੀ ਗਈ ਹੈ |