ਕੈਪਟਨ ਅਮਰਿੰਦਰ ਦੇ ਨਿਰਦੇਸ਼ਾਂ ‘ਤੇ ਵਿੱਤ ਵਿਭਾਗ ਨੇ ਆੜ੍ਹਤੀਆਂ ਨੂੰ 151.45 ਕਰੋੜ ਰੁਪਏ ਦੀ ਬਕਾਇਆ ਰਕਮ ਜਾਰੀ ਕੀਤੀ

0
46

ਚੰਡੀਗੜ੍ਹ (TLT) – ਮੁੱਖ ਮੰਤਰੀ ਕੈਪਟਨ ਅਮਰਿੰਦਰ ਦੇ ਨਿਰਦੇਸ਼ਾਂ ‘ਤੇ ਵਿੱਤ ਵਿਭਾਗ ਨੇ ਆੜ੍ਹਤੀਆਂ ਨੂੰ 151.45 ਕਰੋੜ ਰੁਪਏ ਦੀ ਬਕਾਇਆ ਰਕਮ ਜਾਰੀ ਕੀਤੀ ਹੈ । ਪੰਜਾਬ ਸਰਕਾਰ ਨੇ ਸਰਕਾਰੀ ਖਜ਼ਾਨੇ ਵਿਚੋਂ ਇਹ ਰਕਮ ਜਾਰੀ ਕੀਤੀ ਹੈ , ਜਾਣਕਾਰੀ ਦਿੰਦੇ ਹੋਏ ਇਕ ਬੁਲਾਰੇ ਨੇ ਦੱਸਿਆ ਕਿ ਭਾਰਤੀ ਖ਼ੁਰਾਕ ਨਿਗਮ ਵਲੋਂ ਇਹ ਰਾਸ਼ੀ ਜਾਰੀ ਕੀਤੀ ਜਾਣੀ ਸੀ, ਪਰ ਉਨ੍ਹਾਂ ਵਲੋਂ ਕੀਤੀ ਦੇਰੀ ਦੇ ਕਰਕੇ ਇਹ ਰਾਸ਼ੀ ਪੰਜਾਬ ਸਰਕਾਰ ਵਲੋਂ ਜਾਰੀ ਕੀਤੀ ਗਈ ਹੈ |