ਪ੍ਰਤੀਯੋਗੀ ਪ੍ਰੀਖਿਆਵਾਂ ਲਈ ਮੁਫ਼ਤ ਆਨਲਾਈਨ ਕਲਾਸਾਂ ਲਗਾਈਆਂ ਜਾਣਗੀਆਂ: ਡਿਪਟੀ ਕਮਿਸ਼ਨਰ

0
36
  • ਕਿਹਾ, ਯੋਗ ਉਮੀਦਵਾਰ ਆਪਣੇ ਆਪ ਨੂੰ https://tinyuri.com/coachingjal ‘ਤੇ ਕਰ ਸਕਦੇ ਹਨ ਰਜਿਸਟਰ

ਜਲੰਧਰ (ਰਮੇਸ਼ ਗਾਬਾ)
ਵੱਖ-ਵੱਖ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਮੁਫ਼ਤ ਆਨਲਾਈਨ ਕੋਚਿੰਗ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ, ਜਲੰਧਰ ਵੱਲੋਂ ਜਲਦੀ ਹੀ ਯੋਗ ਉਮੀਦਵਾਰਾਂ ਲਈ ਕੋਚਿੰਗ ਕਲਾਸਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਵੱਖ-ਵੱਖ ਸਰਕਾਰੀ ਨੌਕਰੀਆਂ ਲਈ ਉਮੀਦਵਾਰਾਂ ਨੂੰ ਤਿਆਰ ਕਰਨ ਲਈ ਵਿਸ਼ੇਸ਼ ਕੋਚਿੰਗ ਕੈਂਪ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਯੋਗ ਉਮੀਦਵਾਰ https://tinyuri.com/coachingjal ‘ਤੇ ਆਨਲਾਈਨ ਜਾਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਅਪਲਾਈ ਕਰ ਸਕਦੇ ਹਨ। ਇਸ ਤੋਂ ਇਲਾਵਾ ਕਿਸੇ ਵੀ ਕਿਸਮ ਦੀ ਸਹਾਇਤਾ ਲਈ 9056920100 ‘ਤੇ ਸੰਪਰਕ ਕਰ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਚਾਹਵਾਨ ਉਮੀਦਵਾਰਾਂ ਨੂੰ ਇਸ ਕੋਰਸ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ, ਜਿਸ ਨਾਲ ਉਨ੍ਹਾਂ ਨੂੰ ਭਵਿੱਖ ਵਿੱਚ ਨਵੀਆਂ ਬੁਲੰਦੀਆਂ ਸਰ ਕਰਨ ਵਿੱਚ ਸਹਾਇਤਾ ਮਿਲੇਗੀ ਅਤੇ ਉਹ ਸਮਾਜ ਵਿੱਚ ਉਸਾਰੂ ਭੂਮਿਕਾ ਨਿਭਾਉਣ ਦੇ ਯੋਗ ਹੋਣਗੇ।