ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਡਿਫੈਂਸ ਕਾਲੋਨੀ ਵਿਖੇ ਇਸਤਰੀ ਸਤਿਸੰਗ ਸਮਾਗਮ

0
23

ਜਲੰਧਰ,(ਹਰਪ੍ਰੀਤ ਕਾਹਲੋਂ) ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਜੀ ਡਿਫੈਂਸ ਕਾਲੋਨੀ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਇਸਤਰੀ ਸਤਿਸੰਗ ਸਭਾ ਡਿਫੈਂਸ ਕਾਲੋਨੀ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ | ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਨਾਮ ਸਿੰਘ ਪੇਲੀਆ ਅਤੇ ਜਨਰਲ ਸਕੱਤਰ ਜਸਵੀਰ ਸਿੰਘ ਰੰਧਾਵਾ ਨੇ ਦੱਸਿਆ ਕਿ ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਸਜਾਏ ਗਏ ਦੀਵਾਨਾ ਵਿਚ ਇਸਤਰੀ ਸਤਿਸੰਗ ਸਭਾ ਦੇ ਰਾਗੀ ਜਥੇ ਵਲ਼ੋਂ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਉਪਰੰਤ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਜਸਵੀਰ ਸਿੰਘ ਰੰਧਾਵਾ ਨੇ ਗੁਰੂ ਸਾਹਿਬ ਦੀ ਜੀਵਨ ਅਤੇ ਸਿੱਖਿਆਵਾਂ ਸਬੰਧੀ ਸੰਖੇਪ ‘ਚ ਜਾਣਕਾਰੀ ਦਿੰਦੇ ਹੋਏ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸਭਾ ਦੀ ਪ੍ਰਧਾਨ ਬੀਬੀ ਪ੍ਰਕਾਸ਼ ਕੌਰ ਪੇਲੀਆ, ਪਰਮਿੰਦਰ ਕੌਰ, ਗੁਰਦੀਪ ਕੌਰ ਦੀਪਾ, ਕੁਲਜਿੰਦਰ ਜੀਤ ਕੌਰ ਰੰਧਾਵਾ, ਸੁਖਵਿੰਦਰ ਕੌਰ, ਕੁਲਦੀਪ ਕੌਰ, ਰਾਜਿੰਦਰ ਕੌਰ, ਇਕਾਂਤ ਪਾਲ ਕੌਰ, ਪਰਮਿੰਦਰ ਕੌਰ ਅਜੀਤ ਕੌਰ ਤੇ ਹੋਰ ਹਾਜ਼ਰ ਸਨ |