ਸਟੇਟ ਰੈੱਡ ਕਰਾਸ ਸੁਸਾਇਟੀ ਨੇ ਹੈਲਪ ਲਾਈਨ ਨੰਬਰ ਸ਼ੁਰੂ ਕੀਤੇ

0
31

ਮੋਗਾ (TLT) – ਕਰੋਨਾ ਮਹਾਂਮਾਰੀ ਦੇ ਚੱਲਦਿਆਂ ਲੋਕਾਂ ਨੂੰ ਕਰੋਨਾ ਤੋਂ ਬਚਾਅ, ਇਲਾਜ ਅਤੇ ਟੀਕਾਕਰਨ ਸਬੰਧੀ ਵੱਧ ਤੋਂ ਵੱਧ ਜਾਣਕਾਰੀ ਦੇਣ ਲਈ ਸਟੇਟ ਰੈੱਡ ਕਰਾਸ ਸੁਸਾਇਟੀ ਨੇ ਹੈਲਪ ਲਾਈਨ ਸ਼ੁਰੂ ਕੀਤੀ ਹੈ। ਇਹ ਜਾਣਕਾਰੀ ਅੱਜ ਡਿਪਟੀ ਕਮਿਸ਼ਨਰ ਕਮ ਚੇਅਰਮੈਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮੋਗਾ ਨੇ ਸਾਂਝੀ ਕੀਤੀ।ਉਹਨਾਂ ਕਿਹਾ ਕਿ ਇਸ ਹੈਲਪ ਲਾਈਨ ਉੱਤੇ 24 ਦੇ ਕਰੀਬ ਸੀਨੀਅਰ, ਤਜ਼ਰਬੇਕਾਰ ਅਤੇ ਮਾਹਿਰ ਡਾਕਟਰਾਂ ਤੋਂ ਇਲਾਵਾ ਤਿੰਨ ਕੋਆਰਡੀਨੇਟਰ ਵੀ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ। ਡਾਕਟਰਾਂ ਦੇ ਇਸ ਪੈਨਲ ਵੱਲੋਂ ਸਮਾਂ ਸਾਰਣੀ ਮੁਤਾਬਿਕ ਆਪਣੀਆਂ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ।ਉਹਨਾਂ ਦੱਸਿਆ ਕਿ ਸਵੇਰੇ 8 ਵਜੇ ਤੋਂ ਰਾਤ ਦੇ 10:30 ਵਜੇ ਤੱਕ ਵੱਖ ਵੱਖ ਰੋਗਾਂ ਦੇ ਮਾਹਿਰ ਡਾਕਟਰ ਹੈਲਪ ਲਾਈਨ ਨੰਬਰਾਂ ਉੱਤੇ ਮੌਜੂਦ ਰਹਿੰਦੇ ਹਨ। ਰਾਤ 9:30 ਵਜੇ ਤੋਂ ਰਾਤ 10:30 ਵਜੇ ਤੱਕ ਯੂ ਕੇ ਤੋਂ ਡਾਕਟਰ ਸੁਭਾਸ਼ ਰਾਣਾ ਵੀ ਉਪਲਬਧ ਹੁੰਦੇ ਹਨ। ਹੈਲਪ ਲਾਈਨ ਉੱਤੇ ਡਾਈਟ ਅਤੇ ਯੋਗਾ ਬਾਰੇ ਵੀ ਜਾਣਕਾਰੀ ਲਈ ਜਾ ਸਕਦੀ ਹੈ।  ਉਹਨਾਂ ਕਿਹਾ ਕਿ ਹੈਲਪ ਲਾਈਨਾਂ ਬਾਰੇ ਕੋਈ ਵੀ ਜਾਣਕਾਰੀ ਲੈਣ ਲਈ 9872847084, 7973507159 ਅਤੇ 9646878394 ਉੱਤੇ ਸੰਪਰਕ ਕੀਤਾ ਜਾ ਸਕਦਾ ਹੈ। ਉਹਨਾਂ ਲੋੜਵੰਦ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਹਨਾਂ ਹੈਲਪ ਲਾਈਨ ਨੰਬਰਾਂ ਦਾ ਲਾਭ ਲੈਣ। ਉਹਨਾਂ ਕਿਹਾ ਕਿ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਹਿ ਨੂੰ ਸਫ਼ਲ ਕਰਨ ਲਈ ਯੋਗਦਾਨ ਪਾਉਣਾ ਚਾਹੀਦਾ ਹੈ।— ਸਬੰਧਤ ਸਾਰੇ ਹੈਲਪ ਲਾਈਨ ਨੰਬਰਾਂ ਦੀ ਸੂਚੀ ਵੀ ਨਾਲ ਲਗਾ ਦਿੱਤੀ ਹੈ —