ਜਲੰਧਰ `ਚ ਕੋਵਿਡ ਨਾਲ ਸਬੰਧਤ ਨਵੀਆਂ ਹਦਾਇਤਾਂ ਕੀਤੀਆਂ ਜਾਰੀ

0
263

ਜਲੰਧਰ (ਰਮੇਸ਼ ਗਾਬਾ)
ਕੋਰੋਨਾ ਕੇਸ ਘਟ ਜਾਣ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਹਿਰ ਵਾਸੀਆਂ ਨੂੰ ਰਾਹਤ ਦਿੱਤੀ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦੁਕਾਨਾਂ ਬੰਦ ਕਰਨ ਦਾ ਸਮਾਂ ਇੱਕ ਵਾਰ ਫੇਰ ਬਦਲ ਦਿੱਤਾ ਗਿਆ । ਹੁਣ ਦੁਕਾਨਾਂ ਖੁੱਲ੍ਹਣ ਦਾ ਸਮਾਂ 5 ਵਜੇ ਦੀ ਬਜਾਏ 6 ਵਜੇ ਤੱਕ ਦਾ ਕਰ ਦਿੱਤਾ ਹੈ। ਸਾਰੀਆਂ ਦੁਕਾਨਾਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 6 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ ਅਤੇ ਗ਼ੈਰ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਸਵੇਰੇ 9 ਤੋਂ ਸ਼ਾਮ 6 ਵਜੇ ਤੱਕ ਖੁੱਲ੍ਹੀਆਂ ਰੱਖਣ ਦੀ ਆਗਿਆ ਦਿੱਤੀ ਗਈ ਹੈ। ਪਰ ਸ਼ਨੀਵਾਰ ਅਤੇ ਐਤਵਾਰ ਨੂੰ ਲਾਕਡਾਊਨ ਹੀ ਰਹੇਗਾ।ਇਹ ਆਦੇਸ਼ ਜਲੰਧਰ ਦੇ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਦੁਬਾਰਾ ਜਾਰੀ ਕਰ ਦਿੱਤੇ ਗਏ ਹਨ। ਡੀਸੀ ਨੇ ਕਿਹਾ ਕਿ ਢਿੱਲ ਦਾ ਦੁਰਉਪਯੋਗ ਨਹੀਂ ਹੋਣਾ ਚਾਹੀਦਾ ਅਤੇ ਕੋਵਿਡ ਨਿਯਮਾਂ ਦੀ ਪੂਰੀ ਪਾਲਣਾ ਕਰਨੀ ਪਏਗੀ। ਉਨ੍ਹਾਂ ਨੇ ਕਿਹਾ ਕਿ ਹੁਣ ਦੁਕਾਨਾਂ ਉੱਪਰ ਕੰਮ ਕਰਨ ਵਾਲਿਆਂ ਦੀ ਗਿਣਤੀ ਵੀ ਵਧਾਈ ਜਾ ਸਕਦੀ ਹੈ।