ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਅੰਮਿ੍ਰਤਸਰ ਵੱਲੋਂ ਸਰਕਾਰੀ ਨੌਕਰੀਆਂ ਦੀ ਕੋਚਿੰਗ ਲਈ ਰਜਿਟ੍ਰੇਸ਼ਨ ਸ਼ੁਰੂ

0
28

ਅੰਮ੍ਰਿਤਸਰ  (TLT) ਪੰਜਾਬ ਸਰਕਾਰ ਦੇ ਘਰ-ਘਰ ਰੋਜਗਾਰ ਮਿਸ਼ਨ ਤਹਿਤ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਅੰਮਿ੍ਰਤਸਰ ਵੱਲੋਂ ਜਿਲ੍ਹੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੀ ਤਿਆਰੀ ਸਬੰਧੀ ਸਿਖਲਾਈ ਦਿੱਤੀ ਜਾਣੀ ਹੈ। ਇਸ ਸਬੰਧੀ ਜੋ ਨੌਜਵਾਨ ਸਰਕਾਰੀ ਨੌਕਰੀਆਂ ਦੀ ਤਿਆਰੀ ਲਈ ਕੋਚਿੰਗ ਲੈਣ ਦੇ ਚਾਹਵਾਨ ਹਨ, ਉਹ ਗੂਗਲ ਫਾਰਮ ਲਿੰਕ  https://tinyurl.com/yu8bcexhਤੇ  ਆਪਣਾ ਨਾਮ ਰਜਿਸਟਰ ਕਰ ਸਕਦੇ ਹਨ।  ਇਸ ਸਬੰਧੀ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਅੰਮਿ੍ਰਤਸਰ ਦੇ ਡਿਪਟੀ ਡਾਇਰੈਕਟਰ ਸ਼੍ਰੀ ਵਿਕਰਮ ਜੀਤ ਨੇ ਜਿਲ੍ਹੇ ਦੇ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਸਰਕਾਰੀ ਨੌਕਰੀਆਂ ਦੀ ਤਿਆਰੀ ਸਬੰਧੀ ਆਪਣਾ ਨਾਮ ਇਸ ਲਿੰਕ ਉਪਰ ਰਜਿਸਟਰ ਕਰਨ ਤੇ ਪੰਜਾਬ ਸਰਕਾਰ ਦੀ ਘਰ-ਘਰ ਰੋਜਗਾਰ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ। ਉਨ੍ਹਾਂ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਨ੍ਹਾਂ ਕੋਚਿੰਗ ਕਲਾਸਾਂ ਵਿੱਚ ਪੰਜਾਬ ਸਰਕਾਰ ਵੱਲੋਂ ਕੱਢੀਆ ਜਾਣ ਵਾਲੀਆਂ ਸਰਕਾਰੀ ਨੌਕਰੀਆਂ ਲਈ ਪ੍ਰਾਈਵੇਟ ਕੋਚਿੰਗ ਏਜੰਸੀਆਂ ਨਾਲ ਤਾਲਮੇਲ ਕਰਕੇ ਮੁਫਤ ਕੋਚਿੰਗ ਮੁਹੱਈਆ ਕਰਵਾਈ ਜਾਵੇਗੀ।