ਪੱਟੀ ਸ਼ਹਿਰ ‘ਚ ਗੋਲੀ ਨਾਲ ਮਾਰੇ ਗਏ ਦੋ ਨੌਜਵਾਨਾਂ ਦੇ ਇਕ ਦੋਸ਼ੀ ਨੂੰ ਪੁਲਿਸ ਨੇ ਕੀਤਾ ਕਾਬੂ

0
35

ਪੱਟੀ (TLT) ਬੀਤੇ ਵੀਰਵਾਰ ਪੱਟੀ ਸ਼ਹਿਰ ਦੇ ਨਦੋਹਰ ਚੌਕ ਨਜ਼ਦੀਕ ਪੱਟੀ ਵਾਸੀ ਅਮਨਦੀਪ ਸਿੰਘ ਫ਼ੌਜੀ ਤੇ ਪ੍ਰਭਜੀਤ ਸਿੰਘ ਪੂਰਨ ਦਾ ਗੋਲੀਆਂ ਮਾਰ ਕੇ ਕਤਲ ਅਤੇ ਦਿਲਬਾਗ ਸਿੰਘ ਸ਼ੇਰਾ ਨੂੰ ਜ਼ਖ਼ਮੀ ਕੀਤਾ ਗਿਆ ਸੀ। ਵਰਨਣਯੋਗ ਹੈ ਕਿ ਪੰਜ ਨੌਜਵਾਨ ਨਦੋਹਰ ਚੌਂਕ ਨਜ਼ਦੀਕ ਸਥਿਤ ਪੀਰ ਬਾਬਾ ਬਹੋਲ ਸ਼ਾਹ ਦੀ ਦਰਗਾਹ ‘ਤੇ ਮੱਥਾ ਟੇਕਣ ਆਏ ਸਨ ਤਾਂ ਅਚਾਨਕ ਕਾਰ ਸਵਾਰ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਦੋਨਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਸੀ। ਜਿਸ ਤਹਿਤ ਤਰਨਤਾਰਨ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਕ ਵਿਅਕਤੀ ਮਲਕੀਤ ਸਿੰਘ ਲੱਡੂ ਨੂੰ ਗਿਝਫਤਾਰ ਕਰ ਕੇ ਅੱਜ ਦੁਪਹਿਰੇ ਪੱਟੀ ਕਚਹਿਰੀ ਵਿਚ ਪੇਸ਼ ਕੀਤਾ ਗਿਆ।