ਅੰਡਰ ਟ੍ਰਾਇਲ ਰਿਵੀਊ ਕਮੇਟੀ ਦੀ ਮੀਟਿੰਗ-ਕੈਦੀਆਂ ਤੇ ਹਵਾਲਾਤੀਆਂ ਨੂੰ ਡਾਕਟਰੀ ਸਹਾਇਤਾ ਯਕੀਨੀ ਬਣਾਉਣ ਦੇ ਨਿਰਦੇਸ਼

0
64

ਕਪੂਰਥਲਾ (TLT) ਜਿਲ੍ਹਾ  ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਵਲੋਂ ਅੱਜ ਅੰਡਰ ਟ੍ਰਾਇਲ ਰਿਵਿਊ ਕਮੇਟੀ ਦੀ ਮੀਟਿੰਗ ਸ੍ਰੀ ਰਾਮ ਕੁਮਾਰ ਸਿੰਗਲਾ, ਇਚਾਰਜ ਜਿਲ੍ਹਾ ਤੇ ਸ਼ੈਸ਼ਨ ਜੱਜ ਕਮ ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਪ੍ਰਧਾਨਗੀ ਹੇਠ ਹੋਈ। 
ਮੀਟਿੰਗ ਦੌਰਾਨ ਜੱਜ ਸਾਹਿਬਾਨ ਵਲੋਂ ਜੇਲ੍ਹ ਵਿਚ ਬੰਦ ਬਿਮਾਰ ਕੈਦੀਆਂ ਤੇ ਹਵਾਲਾਤੀਆਂ ਨੂੰ ਡਾਕਟਰੀ ਸਹਾਇਤਾ ਉਪਲਬਧ ਕਰਵਾਉਣਾ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਗਏ। ਉਨ੍ਹਾਂ ਕਿਹਾ ਕਿ ਕੋਵਿਡ ਤੋਂ ਬਚਾਅ ਲਈ ਹਵਾਲਾਤੀਆਂ ਤੇ ਕੈਦੀਆਂ ਨੂੰ ਆਪਸੀ ਦੂਰੀ ਬਣਾਈ ਰੱਖਣ ਤੇ ਵਾਰ-ਵਾਰ ਸਾਬਣ ਨਾਲ ਹੱਥ ਧੋਣ ਸਬੰਧੀ ਜਾਣੂੰ ਕਰਵਾਉਣ ਲਈ ਵੀ ਕਿਹਾ ਗਿਆ। 
ਇਸ ਤੋਂ ਇਲਾਵਾ ਉੱਚ ਤਾਕਤੀ ਕਮੇਟੀ ਵਲੋਂ ਜਾਰੀ ਕੀਤੇ ਗਏ ਦਿਸ਼ਾ ਨਿਰਦੇਸ਼ਾਂ ਦੇ ਮੱਦੇਨਜ਼ਰ ਛੋਟੇ ਜੁਰਮਾਂ ਵਾਲੇ ਕੇਸਾਂ ਵਿਚ ਅੰਤਰਿਮ ਜਮਾਨਤ ਦੇਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। 
ਇਸ ਮੌਕੇ ਐਸ.ਡੀ.ਐਮ. ਕਪੂਰਥਲਾ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ, ਸ੍ਰੀ ਸਰਬਜੀਤ ਰਾਏ ਡੀ.ਐਸ.ਪੀ. ਡਿਟੈਕਟਿਵ , ਸ੍ਰੀ ਮਹੇਸ਼ ਕੁਮਾਰ ਚੀਫ ਜ਼ੁਡੀਸ਼ੀਅਲ ਮੈਜਿਸਟ੍ਰੇਟ, ਬਲਜੀਤ ਸਿੰਘ ਘੁੰਮਣ ਸੁਪਰਡੈਂਟ ਕੇਂਦਰੀ ਜੇਲ੍ਹ , ਸ੍ਰੀਮਤੀ ਆਰਤੀ ਮਹਿਤਾ ਸਹਾਇਕ ਜਿਲ੍ਹਾ ਅਟਾਰਨੀ ਹਾਜ਼ਰ ਸਨ।