ਬੈਰੀਕੇਡ ਤੋੜ ਕੇ ਅੱਗੇ ਵਧੇ ਭਾਰਤੀ ਕਿਸਾਨ ਯੂਨੀਅਨ ਦੇ ਮੈਂਬਰ

0
55

ਜਲੰਧਰ (ਰਮੇਸ਼ ਗਾਬਾ) ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜਨ ਲਈ ਭਾਰਤੀ ਕਿਸਾਨ ਯੂਨੀਅਨ ਦੇ ਮੈਂਬਰ ਸਾਬਕਾ ਭਾਜਪਾ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਬਾਹਰ ਜਾਣ ਲਈ ਅੱਗੇ ਵਧੇ, ਪਰ ਇਸ ਦੌਰਾਨ ਉਨ੍ਹਾਂ ਨੂੰ ਪੁਲਿਸ ਨੇ ਰੋਕ ਲਿਆ | ਭਾਰਤੀ ਕਿਸਾਨ ਯੂਨੀਅਨ ਦੇ ਮੈਂਬਰ ਇਸ ਦੌਰਾਨ ਬੈਰੀਕੇਡ ਤੋੜ ਕੇ ਅੱਗੇ ਵੱਧ ਗਏ | ਇਸ ਮੌਕੇ ਭਾਰੀ ਪੁਲੀਸ ਫੋਰਸ ਵੀ ਤਾਇਨਾਤ ਕੀਤੇ ਗਏ ਸੀ।ਕਿਸਾਨਾਂ ਨੇ ਆਖਿਆ ਕਿ ਉਹ ਪਿਛਲੇ 8 ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ਤੇ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੇ ਨੇ ਅਤੇ ਜੇਕਰ ਉਨ੍ਹਾਂ ਨੂੰ ਖੇਤੀ ਕਾਨੂੰਨਾਂ ਖ਼ਿਲਾਫ਼ 8 ਸਾਲ ਵੀ ਸੰਘਰਸ਼ ਕਰਨਾ ਪੈਂਦਾ ਹੈ ਤਾਂ ਉਹ ਪਿੱਛੇ ਨਹੀਂ ਹਟਣਗੇ ਅਤੇ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾ ਕੇ ਹੀ ਸਾਹ ਲੈਣਗੇ।