ਸੁਖਬੀਰ ਬਾਦਲ ਦੀ ਅਗਵਾਈ ਹੇਠ ਵੱਡੀ ਗਿਣਤੀ ‘ਚ ਪੁੱਜੇ ਅਕਾਲੀਆਂ ਵਲੋਂ ਸਿਹਤ ਮੰਤਰੀ ਦੀ ਕੋਠੀ ਅੱਗੇ ਧਰਨਾ

0
79

ਮੋਹਾਲੀ (TLT)
ਪੰਜਾਬ ਸਰਕਾਰ ਵਲੋਂ ਕੋਰੋਨਾ ਵੈਕਸੀਨ ਪ੍ਰਾਈਵੇਟ ਹਸਪਤਾਲਾਂ ਨੂੰ ਮਹਿੰਗੇ ਭਾਅ ਵੇਚਣ ਦੇ ਮੁੱਦੇ ‘ਤੇ ਵਿਰੋਧੀ ਪਾਰਟੀਆਂ ਵਲੋਂ ਕੀਤੇ ਜਾ ਰਹੇ ਸਖ਼ਤ ਵਿਰੋਧ ਦੇ ਚਲਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀਆਂ ਮੁਸੀਬਤਾਂ ਦਿਨੋਂ – ਦਿਨ ਵਧਦੀਆਂ ਜਾ ਰਹੀਆਂ ਹਨ। ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਮੋਹਾਲੀ ਵਿਖੇ ਸਿੱਧੂ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਨੂੰ ਪੁਲਿਸ ਨੇ ਰਾਹ ਵਿਚ ਰੋਕ ਲਿਆ ਜਿੱਥੇ ਉਨ੍ਹਾਂ ਧਰਨਾ ਸ਼ੁਰੂ ਕਰ ਦਿੱਤਾ । ਇੱਥੇ ਧਰਨਾਕਾਰੀਆਂ ਨੂੰ ਡਾ. ਦਲਜੀਤ ਸਿੰਘ ਚੀਮਾ ਨੇ ਸੰਬੋਧਨ ਰਦੇ ਹੋਏ ਕਿਹਾ ਕਿ ਸਿਹਤ ਮੰਤਰੀ ਨੇ ਪੰਜਾਬ ਦੇ ਲੋਕਾਂ ਦੀ ਸਿਹਤ ਖਰਾਬ ਕਰਕੇ ਆਪਣੇ ਪਰਿਵਾਰ ਲਈ ਦਸ ਪੁਸ਼ਤਾਂ ਲਈ ਜਾਇਦਾਦ ਜੋੜੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਤਾਂ ਸਿਹਤ ਮੰਤਰੀ ਦੋਹਾਂ ਹੱਥਾਂ ਨਾਲ ਪੰਜਾਬ ਨੂੰ ਲੁੱਟ ਰਿਹਾ ਸੀ। ਹੁਣ ਸਿਹਤ ਮੰਤਰੀ ਦੇ ਕਾਤਲ ਭਰਾ ਜੀਤੀ ਸਿੱਧੂ ਨੂੰ ਮੁੱਖ ਮੰਤਰੀ ਕੈਪਟਨ ਨੇ ਮੋਹਾਲੀ ਦੇ ਲੋਕਾਂ ਨੂੰ ਪੰਜ ਸਾਲ ਲਈ ਲੁੱਟਣ ਦਾ ਠੇਕਾ ਦੇ ਦਿੱਤਾ ਹੈ। ਵਿਧਾਇਕ ਐਨ ਕੇ ਸ਼ਰਮ ਨੇ ਬਲਬੀਰ ਸਿੱਧੂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕਮਾਊ ਸਿਹਤ ਮੰਤਰੀ ਕਿਹਾ। ਬਲਬੀਰ ਸਿੱਧੂ ਸਿਹਤ ਮੰਤਰੀ ਨਹੀਂ ਲੈਂਡ, ਮਾਈਨਿੰਗ, ਸ਼ਰਾਬ ਮਾਫੀਆ ਦਾ ਕੈਬਨਿਟ ਮੰਤਰੀ ਹੈ।
ਇਸ ਮੌਕੇ ਗੁਰਚਰਨ ਸਿੰਘ ਬੱਬੇਹਾਲੀ, ਸੁਰਜੀਤ ਸਿੰਘ ਰੱਖੜਾ, ਪਰਮਜੀਤ ਕੌਰ ਲਾਂਡਰਾਂ, ਵਰਿੰਦਰ ਕੌਰ ਲੂੰਬਾ ਸਾਬਕਾ ਵਿਧਾਇਕ, ਸਨੌਰ ਤੋਂ ਵਿਧਾਇਕ ਪ੍ਰੋ. ਚੰਦੂਮਾਜਰਾ, ਚਰਨਜੀਤ ਸਿੰਘ ਬਰਾੜ, ਐਨਕੇ ਸ਼ਰਮਾ, ਹੀਰਾ ਸਿੰਘ ਗਾਬੜੀਆ ਆਦਿ ਧਰਨੇ ਵਿੱਚ ਪਹੁੰਚੇ ਹੋਏ ਹਨ।