ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਵਿਖੇ ਬਲੈਕ ਫੰਗਸ ਦੇ 11 ਮਰੀਜ਼ ਦਾਖ਼ਲ

0
25

ਅੰਮ੍ਰਿਤਸਰ (TLTL) – ਕੋਰੋਨਾ ਦੀ ਮੌਜੂਦਾ ਸਥਿਤੀ ਨੂੰ ਲੈ ਕੇ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਵਲੋ ਸਥਾਨਕ ਸਰਕਟ ਹਾਊਸ ਵਿਖੇ ਰੀਵਿਊ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੋਨੀ ਨੇ ਕਿਹਾ ਕਿ ਕੋਰੋਨਾ ਲਹਿਰ ਦੇ ਤੀਜੇ ਖ਼ਦਸ਼ੇ ਨੂੰ ਦੇਖਦਿਆਂ ਹੋਇਆਂ ਪ੍ਰਸ਼ਾਸਨ ਵਲੋਂ ਪੂਰੇ ਇੰਤਜ਼ਾਮ ਕਰ ਲਏ ਗਏ ਹਨ ਅਤੇ ਬੱਚਿਆਂ ਲਈ ਵੱਖਰੇ ਵਾਰਡ ਵੀ ਸਥਾਪਤ ਕੀਤੇ ਗਏ ਹਨ। ਸੋਨੀ ਨੇ ਦੱਸਿਆ ਕਿ ਮੌਜੂਦਾ ਸਮੇਂ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਬਲੈਕ ਫੰਗਸ ਦੇ 11 ਮਰੀਜ਼ ਦਾਖ਼ਲ ਹਨ ਅਤੇ ਬਲੈਕ ਫੰਗਸ ਦੇ ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ ਅਤੇ ਲੋੜ ਮੁਤਾਬਿਕ ਉਨ੍ਹਾਂ ਨੂੰ ਵੈਕਸੀਨ ਵੀ ਸਰਕਾਰ ਵਲੋਂ ਮੁਹੱਈਆ ਕਰਵਾਈ ਜਾ ਰਹੀ ਹੈ। ਸੋਨੀ ਨੇ ਸਿਵਲ ਸਰਜਨ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਵਿਚ ਕਰੋਨਾ ਦੀ ਟੈਸਟਿੰਗ ਵਧਾਈ ਜਾਵੇ।