ਲੈਂਬਰ ਹੁਸੈਨਪੁਰੀ ਦਾ ਉਸਦੀ ਪਤਨੀ ਨਾਲ ਹੋਇਆ ਰਾਜ਼ੀਨਾਮਾ

0
98

ਜਲੰਧਰ (ਹਰਪ੍ਰੀਤ ਕਾਹਲੋਂ)
ਬੀਤੇ ਦਿਨੀ ਪਤਨੀ ਅਤੇ ਆਪਣੇ ਬੱਚਿਆਂ ਨਾਲ ਕੁੱਟਮਾਰ ਦੇ ਕਾਰਨ ਵਿਵਾਦਾਂ ਵਿਚ ਆਏ ਪੰਜਾਬੀ ਗਾਇਕ ਲੈਬਰ ਹੁਸੈਨਪੁਰੀ ਦਾ ਅੱਜ ਮਹਿਲਾ ਕਮਿਸ਼ਨ ਵੱਲੋਂ ਰਾਜੀਨਾਮਾ ਕਰਵਾ ਦਿੱਤਾ ਗਿਆ ਹੈ। ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮੈਡਮ ਮਨੀਸ਼ਾ ਗੁਲਾਟੀ ਨੇ ਕਿਹਾ ਕਿ ਜਦੋਂ ਵੀ ਰਿਸ਼ਤਿਆਂ ਨੂੰ ਜੋੜਨ ਦੀ ਗੱਲ ਹੁੰਦੀ ਹੈ ਤਾਂ ਮੈਨੂੰ ਬਹੁਤ ਖੁਸ਼ੀ ਹੁੰਦੀ ਹੈ। ਮੈਨੂੰ ਤੁਹਾਡੇ ਸਾਰਿਆਂ ਨਾਲ ਇਹ ਗੱਲ ਸਾਂਝੀ ਕਰਦਿਆਂ ਬਹੁਤ ਖੁਸ਼ੀ ਹੋ ਰਹੀ ਹੈ ਕਿ ਲਹਿੰਬਰ ਅਤੇ ਉਨ੍ਹਾਂ ਦੀ ਪਤਨੀ ਦੀ ਅੱਜ ਕਮਿਸ਼ਨ ਵਲੋਂ ਸੁਲ੍ਹਾ-ਸਫਾਈ ਕਰਵਾ ਦਿੱਤੀ ਹੈ। ਇਸ ਦੇ ਨਾਲ ਹੀ ਇਨ੍ਹਾਂ ਦੇ ਪਰਿਵਾਰ ‘ਚ ਰਿਸ਼ਤੇਦਾਰਾਂ ਦੀ ਦਖਲ ਨੂੰ ਦੇਖਦੇ ਹੋਏ ਦੋਵਾਂ ਨੂੰ ਰਿਸ਼ਤੇਦਾਰਾਂ ਤੋਂ ਦੂਰ ਰਹਿਣ ਲਈ ਕਿਹਾ ਗਿਆ ਹੈ।