ਬਠਿੰਡਾ ‘ਚ ਪਤੀ ਨੇ ਕਹੀ ਮਾਰ ਕੇ ਪਤਨੀ ਦਾ ਕੀਤਾ ਕਤਲ

0
72

ਬਠਿੰਡਾ (TLT) ਬਠਿੰਡਾ ਜ਼ਿਲ੍ਹੇ ਦੇ ਪਿੰਡ ਭਾਈ ਬਖਤੌਰ ਵਿਚ ਇਕ ਵਿਅਕਤੀ ਨੇ ਕਹੀ ਮਾਰ ਕੇ ਆਪਣੀ ਪਤਨੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕਤਲ ਦਾ ਕਾਰਨ ਘਰੇਲੂ ਕਲੇਸ਼ ਦੱਸਿਆ ਜਾ ਰਿਹਾ ਹੈ।
ਜਾਣਕਾਰੀ ਅਨੁਸਾਰ ਗੁਰਮੀਤ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਭਾਈ ਬਖਤੌਰ ਦਾ ਵਿਆਹ ਬਿੰਦਰ ਕੌਰ ਵਾਸੀ ਸਿਵੀਆਂ ਨਾਲ ਹੋਇਆ ਸੀ। ਉਕਤ ਵਿਅਕਤੀ ਗੁਰਮੀਤ ਸਿੰਘ ਸ਼ਰਾਬ ਪੀਣ ਦਾ ਆਦੀ ਸੀ ਜਿਸ ਨੂੰ ਉਸ ਦੀ ਪਤਨੀ ਰੋਕਦੀ ਰਹਿੰਦੀ ਸੀ ਤਾ ਉਸ ਨਾਲ ਕੁੱਟਮਾਰ ਕਰਦਾ ਸੀ । ਗੁਰਮੀਤ ਸਿੰਘ ਨੇ ਸੁੱਤੀ ਹੋਈ ਆਪਣੀ ਪਤਨੀ ਤੇ ਕਹੀ ਨਾਲ ਵਾਰ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਆਪ ਮੌਕੇ ਤੋਂ ਫ਼ਰਾਰ ਹੋ ਗਿਆ। ਇਸ ਸਬੰਧੀ ਥਾਣਾ ਕੋਟਫੱਤਾ ਪੁਲਿਸ ਸੂਚਿਤ ਕੀਤਾ ਗਿਆ। ਪੁਲਿਸ ਨੇ ਕਥਿਤ ਦੋਸ਼ੀ ਗੁਰਮੀਤ ਸਿੰਘ ਖ਼ਿਲਾਫ਼ ਕਤਲ ਦਾ ਮੁਕੱਦਮਾ ਦਰਜ ਕਰਕੇ ਉਸਦੀ ਭਾਲ ਸ਼ੁਰੂ ਕਰ ਦਿੱਤੀ ਹੈ। ਮਿ੍ਰਤਕ ਬਿੰਦਰ ਕੌਰ ਦੀ ਲਾਸ਼ ਨੂੰ ਪੋਸਟਮਾਰਟਮ ਲਈ ਬਠਿੰਡਾ ਦੇ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ।