ਸੰਸਦ ਮੈਂਬਰਾਂ ਦੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ

0
66

ਚੰਡੀਗੜ੍ਹ (TLT) ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਜਸਬੀਰ ਸਿੰਘ ਡਿੰਪਾ ਤੇ ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕੀਤੀ ਗਈ | ਇਸ ਮੌਕੇ ਮੰਤਰੀ ਰਾਣਾ ਸੋਢੀ ਵੀ ਰਹੇ ਮੌਜੂਦ ਰਹੇ |  ਮੈਂਬਰਾਂ ਨੇ ਜਾਣਕਾਰੀ ਦਿੱਤੀ ਕਿ ਮੁਲਾਕਾਤ ਵਿਚ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਬਾਰੇ ਚਰਚਾ ਕੀਤੀ ਅਤੇ ਲੋਕ ਸਭਾ ਦੇ ਆਉਣ ਵਾਲੇ ਇਜਲਾਸ ਵਿਚ ਪੰਜਾਬ ਸੂਬੇ ਦੇ ਨਾਲ – ਨਾਲ ਕਿਸਾਨਾਂ ਦੇ ਮੁੱਦੇ ਅਤੇ ਕੋਰੋਨਾ ਮਹਾਂਮਾਰੀ ਨੂੰ ਲੈਕੇ ਭਾਰਤ ਸਰਕਾਰ ਦੀ ਅਸਫਲਤਾ ਨੂੰ ਪੁਰ ਜ਼ੋਰ ਤਰੀਕੇ ਨਾਲ ਚੁੱਕਣ ਦੀ ਗੱਲ ਹੋਈ।