ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਵਾਧੇ ਖ਼ਿਲਾਫ਼ ਕਾਂਗਰਸ ਕਰੇਗੀ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ

0
25

ਨਵੀਂ ਦਿੱਲੀ (TLT) ਪੈਟਰੋਲ ਡੀਜ਼ਲ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਕਾਂਗਰਸ ਵਲੋਂ 11 ਜੂਨ ਨੂੰ ਦੇਸ਼ ਭਰ ਦੇ ਪੈਟਰੋਲ ਪੰਪਾਂ ਦੇ ਸਾਹਮਣੇ ਮੋਦੀ ਸਰਕਾਰ ਖ਼ਿਲਾਫ਼ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ। ਕੋਰੋਨਾ ਮਹਾਮਾਰੀ ਦੌਰਾਨ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਕਾਫੀ ਵੱਧ ਗਈਆਂ ਹਨ ਲੋਕਾਂ ਦੀ ਆਰਥਿਕ ਸਥਿਤੀ ਵਿਗੜ ਰਹੀ ਹੈ। ਕਈ ਸੂਬਿਆਂ ’ਚ ਪੈਟਰੋਲ ਦੀ ਕੀਮਤ 100 ਰੁਪਏ ਪ੍ਰਤੀਲੀਟਰ ਦੇ ਪਾਰ ਪਹੁੰਚ ਗਈ ਹੈ। ਅਜਿਹੇ ’ਚ ਲੋਕਾਂ ਨੂੰ ਕਾਫੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਦੇ ਚਲਦਿਆਂ ਕਾਂਗਰਸ ਪਾਰਟੀ ਵਲੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਵਾਧੇ ਖ਼ਿਲਾਫ਼ ਦੇਸ਼ ਭਰ ਦੇ ਪੈਟਰੋਲ ਪੰਪਾਂ ਦੇ ਸਾਹਮਣੇ ਪੂਰੇ ਦੇਸ਼ ’ਚ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ।