ਜਲੰਧਰ ਵਿਚ ਮੋਦੀ ਸਰਕਾਰ ਦੇ ਖ਼ਿਲਾਫ਼ ਪੁਤਲਾ ਫੂਕ ਕੇ ਪ੍ਰਦਰਸ਼ਨ

0
39

ਜਲੰਧਰ (ਹਰਪ੍ਰੀਤ ਕਾਹਲੋਂ)
ਵਧ ਰਹੀਆਂ ਤੇਲ ਦੀਆਂ ਕੀਮਤਾਂ ਨੂੰ ਲੈ ਕੇ ਜਲੰਧਰ ਕੇਂਦਰੀ ਹਲਕੇ ਦੇ ਵਿਧਾਇਕ ਰਜਿੰਦਰ ਬੇਰੀ ਵਲੋਂ ਮੋਦੀ ਸਰਕਾਰ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ। ਕੋਰੋਨਾ ਮਹਾਮਾਰੀ ਦੌਰਾਨ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਕਾਫੀ ਵੱਧ ਗਈਆਂ ਹਨ ਲੋਕਾਂ ਦੀ ਆਰਥਿਕ ਸਥਿਤੀ ਵਿਗੜ ਰਹੀ ਹੈ। ਕਈ ਸੂਬਿਆਂ ’ਚ ਪੈਟਰੋਲ ਦੀ ਕੀਮਤ 100 ਰੁਪਏ ਪ੍ਰਤੀਲੀਟਰ ਦੇ ਪਾਰ ਪਹੁੰਚ ਗਈ ਹੈ। ਅਜਿਹੇ ’ਚ ਲੋਕਾਂ ਨੂੰ ਕਾਫੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੱਸਣਯੋਗ ਹੈ ਕਿ ਪੈਟਰੋਲ ਡੀਜ਼ਲ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਕਾਂਗਰਸ ਵਲੋਂ 11 ਜੂਨ ਨੂੰ ਦੇਸ਼ ਭਰ `ਚ ਮੋਦੀ ਸਰਕਾਰ ਖ਼ਿਲਾਫ਼ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ।