20 ਗ੍ਰਾਮ ਹੈਰੋਇਨ ਸਮੇਤ ਇਕ ਗਿ੍ਫ਼ਤਾਰ

0
148

ਸੇਖਵਾਂ (TLT) ਸੇਖਵਾਂ ਪੁਲਿਸ ਨੇ 20 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸੇਖਵਾਂ ਦੇ ਐੱਸਐੱਚਓ ਮੁਖਤਿਆਰ ਸਿੰਘ ਨੇ ਦੱਸਿਆ ਕਿ ਏਐੱਸਆਈ ਸਤਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਇਲਾਕੇ ਅੰਦਰ ਗਸ਼ਤ ਕਰ ਰਹੇ ਸਨ ਕਿ ਇਕ ਨੌਜਵਾਨ ਨੂੰ ਸ਼ੱਕ ਦੇ ਅਧਾਰ ‘ਤੇ ਰੋਕਿਆ ਤਾਂ ਜਦ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਪਾਸੋਂ 20 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮ ਦੀ ਪਛਾਣ ਮਨਪ੍ਰਰੀਤ ਸਿੰਘ ਪੁੱਤਰ ਸੁਲੱਖਣ ਸਿੰਘ ਵਾਸੀ ਰਹੀਮਾਬਾਦ ਥਾਣਾ ਸੇਖਵਾਂ ਦੇ ਵਜੋਂ ਹੋਈ ਹੈ। ਪੁਲਿਸ ਨੇ ਥਾਣਾ ਸੇਖਵਾਂ ਅੰਦਰ ਮਾਮਲਾ ਦਰਜ ਕਰਕੇ ਮੁਲਜ਼ਮ ਨੂੰ ਗਿ੍ਫ਼ਤਾਰ ਕਰ ਕੇ ਅਦਾਲਤ ‘ਚ ਪੇਸ਼ ਕਰ ਦਿੱਤਾ ਹੈ।