ਕੇਂਦਰ ਸਰਕਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਕਰ ਕੇ ਦੇਸ਼ ਵਿਚ ਮਹਿੰਗਾਈ ਵਧਾ ਰਹੀ -ਸਾਰੰਗਦੇਵ

0
12

ਅਜਨਾਲਾ (TLT) – ਦਿਨੀਂ – ਦਿਨ ਡੀਜ਼ਲ ਤੇ ਪੈਟਰੋਲ ਦੀਆਂ ਵਧ ਰਹੀਆਂ ਕੀਮਤਾਂ ਦੇ ਵਿਰੋਧ ‘ਚ ਅੱਜ ਕਾਂਗਰਸ ਵਲੋਂ ਦੇਸ਼ ਭਰ ਵਿਚ ਕੇਂਦਰ ਸਰਕਾਰ ਖ਼ਿਲਾਫ਼ ਕੀਤੇ ਪ੍ਰਦਰਸ਼ਨ ਤਹਿਤ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਾਂਗਰਸ ਜ਼ਿਲ੍ਹਾ ਦੇਹਾਤੀ ਦੇ ਸੀਨੀਅਰ ਮੀਤ ਪ੍ਰਧਾਨ ਕੰਵਰ ਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ‘ਚ ਯੂਥ ਕਾਂਗਰਸ ਹਲਕਾ ਅਜਨਾਲਾ ਦੇ ਪ੍ਰਧਾਨ ਮਨਪ੍ਰੀਤ ਸਿੰਘ ਸਾਰੰਗਦੇਵ ਤੇ ਹੋਰਨਾਂ ਯੂਥ ਕਾਰਕੁੰਨਾਂ ਵਲੋਂ ਸ਼ਹਿਰ ਦੇ ਅੰਮ੍ਰਿਤਸਰ ਰੋਡ ‘ਤੇ ਇੱਕ ਪੈਟਰੋਲ ਪੰਪ ਦੇ ਬਾਹਰ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਬੋਲਦਿਆਂ ਪ੍ਰਧਾਨ ਮਨਪ੍ਰੀਤ ਸਿੰਘ ਸਾਰੰਗਦੇਵ ਨੇ ਕਿਹਾ ਕਿ ਤੇਲ ਦੀਆਂ ਰੋਜ਼ ਹੀ ਵਧ ਰਹੀਆਂ ਕੀਮਤਾਂ ਨਾਲ ਦੇਸ਼ ਭਰ ਵਿਚ ਹਾਹਾਕਾਰ ਮੱਚੀ ਹੋਈ ਹੈ ਤੇ ਦੇਸ਼ ਦੇ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਹੈ ਕਿ ਪੈਟਰੋਲ ਦੀ ਕੀਮਤ 100 ਰੁਪਏ ਨੂੰ ਵੀ ਪਾਰ ਕਰ ਗਈ ਹੈ।