ਪੈਟਰੋਲ ਫਿਰ ਮਹਿੰਗਾ, ਡੀਜ਼ਲ ਵੀ 100 ਰੁਪਏ ਦੇ ਕਰੀਬ, ਕਾਂਗਰਸ ਦਾ ਅੱਜ ਦੇਸ਼ ਭਰ ’ਚ ਪ੍ਰਦਰਸ਼ਨ

0
64

ਇਕ ਦਿਨ ਦੀ ਰਾਹਤ ਤੋਂ ਬਾਅਦ ਅੱਜ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ ਫਿਰ ਵਾਧਾ ਦੇਖਣ ਨੂੰ ਮਿਲਿਆ ਹੈ। ਦੇਸ਼ ਭਰ ਦੇ ਕਈ ਸ਼ਹਿਰਾਂ ’ਚ ਪੈਟਰੋਲ ਜਿੱਥੇ 100 ਰੁਪਏ ਦੇ ਪਾਰ ਚੱਲ ਰਿਹਾ ਹੈ, ਉੱਥੇ ਡੀਜ਼ਲ ਵੀ ਹੁਣ 100 ਰੁਪਏ ਦੇ ਕਰੀਬ ਪਹੁੰਚ ਗਿਆ ਹੈ। ਦੇਸ਼ ਭਰ ’ਚ ਇਸ ਸਮੇਂ ਪੈਟਰੋਲ ਡੀਜ਼ਲ ਦੀ ਕੀਮਤ ਫਿਲਹਾਲ ਰਿਕਾਰਡ ਪੱਧਰ ’ਤੇ ਪਹੁੰਚ ਚੁੱਕੀ ਹੈ। ਰਾਜਸਥਾਨ ਦੇ ਸ਼੍ਰੀਗੰਗਾਨਗਰ ਪੈਟਰੋਲ 106 ਦੇ ਪਾਰ ਪਹੁੰਚ ਚੁੱਕਾ ਹੈ। ਕਾਂਗਰਸ ਪਾਰਟੀ ਇਸ ਦਾ ਸਿਆਸੀ ਫਾਇਦਾ ਲੈਣ ਤੋਂ ਨਹੀਂ ਰੁਕ ਰਹੀ। ਪੈਟਰੋਲ ਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੂੰ ਦੇਖਦੇ ਹੋਏ ਕਾਂਗਰਸ ਨੇਤਾਵਾਂ ਵੱਲੋ ਅੱਜ ਦੇਸ਼ ਦੇ ਪੈਟਰੋਲ ਪੰਪ ਦੇ ਕੋਲ ਵਿਰੋਧ ਪ੍ਰਦਰਸ਼ਨ ਕੀਤਾ । ਕਾਂਗਰਸ ਸੰਗਠਨ ਜਨਰਲ ਸਕੱਤਰ ਕੇਸੀ ਵੇਣੁਗੋਪਾਲ, ਜਨਰਲ ਸਕੱਤਰ ਹਰੀਸ਼ ਰਾਵਤ, ਬੁਲਾਰੇ ਪਵਨ ਖੇੜਾ ਸਣੇ ਕਈ ਨੇਤਾ ਦਿੱਲੀ ਦੇ ਵੱਖ-ਵੱਖ ਇਲਾਕਿਆਂ ’ਚ ਪੈਟਰੋਲ ਪੰਪਾਂ ’ਤੇ ਵਿਰੋਧ ਪ੍ਰਦਰਸ਼ਨ ’ਚ ਸ਼ਾਮਲ ਹੋਏ