ਘਾਤਕ ਹੋਵੇਗੀ ਫਿਰ ਲਾਪਰਵਾਹੀ, ਅਨਲਾਕ ’ਚ ਲੋਕਾਂ ਨੂੰ ਵਧ ਸਾਵਧਾਨ ਰਹਿਣ ਦੀ ਜ਼ਰੂਰਤ

0
97

ਨਵੀਂ ਦਿੱਲੀ (TLT) ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨੇ ਲੋਕਾਂ ਨੂੰ ਫਿਰ ਤੋਂ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਫਿਰ ਤੋਂ ਲਾਪਰਵਾਹੀ ਲੋਕਾਂ ਲਈ ਘਾਤਕ ਹੋ ਸਕਦੀ ਹੈ। ਅਨਲਾਕ ’ਚ ਵਧ ਸਤਰਕ ਰਹਿਣ ਦੀ ਜ਼ਰੂਰਤ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕੋਰੋਨਾ ਦੀ ਦੂਜੀ ਲਹਿਰ ਦੌਰਾਨ ਕੋਰੋਨਾ ਦੇ ਮਾਮਲੇ ਉੱਚ ਪੱਧਰ ’ਤੇ ਜਾਣ ਬਾਅਦ ਘੱਟ ਹੋ ਗਏ ਹਨ। ਇਸ ਤੋਂ ਰਾਹਤ ਜ਼ਰੂਰ ਮਿਲੀ ਹੈ ਪਰ ਇਹ ਇਨਫੈਕਸ਼ਨ ਰੁਕਣ ਦੀ ਗਾਰੰਟੀ ਨਹੀਂ ਹੈ। ਇਸ ਲਈ ਅਨਲਾਕ ’ਚ ਵੀ ਵਧ ਸਾਵਧਾਨ ਰਹਿਣ ਦੀ ਜ਼ਰੂਰਤ ਹੈ।
ਸਿਹਤ ਮੰਤਰੀ ਡਾ. ਹਰਧਵਰਨ ਦਿੱਲੀ ’ਚ ਇਕ ਪ੍ਰੋਗਰਾਮ ਨੂੰ ਸੰਬੋਧਿਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਕਿਹਾ ਅਨਲਾਕ ਦਾ ਭਾਵ ਇਹ ਨਹੀਂ ਹੈ ਕਿ ਕੋਰੋਨਾ ਖ਼ਤਮ ਹੋ ਗਿਆ ਹੈ। ਬਲਕਿ ਅਨਲਾਕ ਤੋਂ ਬਾਅਦ ਹੋਰ ਜ਼ਿਆਦਾ ਸਾਵਧਾਨੀ ਰਹਿਣ ਦੀ ਜ਼ਰੂਰਤ ਹੈ। ਖ਼ਾਸ ਤੌਰ ’ਤੇ ਠੀਕ ਤਰੀਕੇ ਨਾਲ ਮਾਸਕ ਲਗਾਉਣ ਤੇ ਸਰੀਰਕ ਦੂਰੀ ਦਾ ਸਖ਼ਤੀ ਨਾਲ ਪਾਲਣ ਕਰਨਾ ਬੇਹੱਦ ਜ਼ਰੂਰੀ ਹੈ।