ਸਾਢੇ 6 ਕਰੋੜ ਰੁਪਏ ਦੀ ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ

0
39

ਲੁਧਿਆਣਾ (TLT) ਐੱਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਕੇ ਉਸ ਦੇ ਕਬਜ਼ੇ ਵਿਚੋਂ 1 ਕਿੱਲੋ 300 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਜਿਸ ਦੀ ਕਿ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 6 ਕਰੋੜ 50 ਲੱਖ ਰੁਪਏ ਹੈ। ਜਾਣਕਾਰੀ ਦਿੰਦਿਆਂ ਐੱਸ.ਟੀ.ਐੱਫ. ਲੁਧਿਆਣਾ ਰੇਂਜ ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਦੀਪਕ ਕੁਮਾਰ ਉਰਫ਼ ਦੀਪੂ ਪੁੱਤਰ ਸਤੀਸ਼ ਕੁਮਾਰ ਵਾਸੀ ਗੋਬਿੰਦ ਨਗਰ ਵਜੋਂ ਕੀਤੀ ਹੈ