ਪਿੰਡ ਨੰਗਲੀ ਦੇ ਨੌਜਵਾਨ ਦੀ ਕੈਨੇਡਾ (ਬਰੈਂਪਟਨ) ‘ਚ ਪਾਣੀ ‘ਚ ਡੁੱਬਣ ਨਾਲ ਹੋਈ ਮੌਤ

0
64

ਰਾਜਾਸਾਂਸੀ (TLT) ਜ਼ਿਲ੍ਹਾ ਅੰਮਿ੍ਤਸਰ ਦੇ ਬਲਾਕ ਵੇਰਕਾ ਅਧੀਨ ਆਉਂਦੇ ਪਿੰਡ ਨੰਗਲੀ (ਫ਼ਤਹਿਗੜ੍ਹ ਚੂੜੀਆਂ ਰੋਡ) ਦੇ 22 ਸਾਲਾ ਨੌਜਵਾਨ ਗੁਰਪ੍ਰੀਤ ਸਿੰਘ ਗਿੱਲ ਦੀ ਕੈਨੇਡਾ ਦੇ ਸੂਬੇ ਓਨਟਾਰੀਓ ਦੀ ਵਸਾਖਾ ਬੀਚ ਵਿਖੇ ਪਾਣੀ ਵਿਚ ਡੁੱਬਣ ਨਾਲ ਮੌਤ ਹੋ ਗਈ। ਉਕਤ ਨੌਜਵਾਨ ਦੇ ਪਿਤਾ ਪਿੰਡ ਨੰਗਲੀ ਦੇ ਵਸਨੀਕ ਸਤਵਿੰਦਰ ਸਿੰਘ ਗਿੱਲ ਤੇ ਚਾਚਾ ਲਖਵਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਕਰੀਬ ਸਾਢੇ ਤਿੰਨ ਸਾਲ ਪਹਿਲਾਂ ਉਨ੍ਹਾਂ ਆਪਣੇ ਬੱਚੇ ਗੁਰਪ੍ਰੀਤ ਨੂੰ ਅੰਤਰਰਾਸ਼ਟਰੀ ਵਿਦਿਆਰਥੀ ਦੇ ਤੌਰ ‘ਤੇ ਕੈਨੇਡਾ ਪੜਾਈ ਲਈ ਭੇਜਿਆ ਸੀ ਤੇ ਹੁਣ ਮੌਜੂਦਾ ਸਮੇਂ ਪੜਾਈ ਪੂਰੀ ਕਰ ਕੇ ਵਰਕ ਪਰਮਿਟ ‘ਤੇ ਕੰਮ ਕਰਦਾ ਸੀ ਤੇ ਬਰੈਂਪਟਨ ਵਿਚ ਰਹਿ ਰਿਹਾ ਸੀ। ਉਨ੍ਹਾਂ ਦੱਸਿਆ ਕਿ ਉਹ ਬੀਤੇ ਦਿਨ ਕੰਮ ਤੋਂ ਛੁੱਟੀ ਹੋਣ ਕਰ ਕੇ ਆਪਣੇ ਪੰਜ ਸਾਥੀਆਂ ਨਾਲ ਵਸਾਖਾ ਬੀਚ ‘ਤੇ ਨਹਾਉਣ ਗਿਆ ਸੀ ਨਹਾਉਂਦੇ ਸਮੇਂ ਪਾਣੀ ਵਿਚ ਡੁੱਬ ਗਿਆ। ਜਿਸ ਨੂੰ ਪਾਣੀ ਵਿਚੋਂ ਬਾਹਰ ਕੱਢਣ ਤੋਂ ਬਾਅਦ ਬਚਾਉਣ ਦੀਆਂ ਬਹੁਤ ਕੋਸ਼ਿਸ਼ਾਂ ਕੀਤੀਆਂ ਪਰ ਬਾਅਦ ਵਿਚ ਮ੍ਰਿਤਕ ਕਰਾਰ ਦੇ ਦਿੱਤਾ ਗਿਆ।