ਪੁਲਿਸ ਦੀ ਵਰਦੀ ਪਾ ਕੇ ਲੁੱਟਾਂ – ਖੋਹਾਂ ਕਰਨ ਵਾਲਾ ਅੰਤਰਾਜੀ ਗਿਰੋਹ ਪਟਿਆਲਾ ਪੁਲਿਸ ਨੇ ਕੀਤਾ ਕਾਬੂ

0
89

ਪਟਿਆਲਾ (TLT) – ਪਟਿਆਲਾ ਪੁਲਿਸ ਵਲੋਂ ਪੁਲਿਸ ਦੀ ਵਰਦੀ ਪਾ ਕੇ ਲੁੱਟਾਂ ਖੋਹਾਂ ਕਰਨ ਵਾਲਾ ਅੰਤਰਰਾਜੀ ਗਿਰੋਹ ਕਾਬੂ ਕੀਤਾ ਗਿਆ ਹੈ। ਇਹ ਗਿਰੋਹ ਪੰਜਾਬ ਤੇ ਹਰਿਆਣਾ ਦੇ ਲੋਕਾਂ ਨੂੰ ਪੈਸੇ ਦੁੱਗਣੇ ਕਰਨ ਦਾ ਝਾਂਸਾ ਦੇ ਕੇ ਲੋਕਾਂ ਨਾਲ ਠੱਗੀ ਮਾਰਦੇ ਸੀ। ਇਸ ਦੀ ਪੁਸ਼ਟੀ ਕਰਦਿਆਂ ਐੱਸ. ਐੱਸ. ਪੀ. ਪਟਿਆਲਾ ਡਾ. ਸੰਦੀਪ ਕੁਮਾਰ ਗਰਗ ਨੇ ਕਿਹਾ ਕਿ ਪਟਿਆਲਾ ਪੁਲਿਸ ਵਲੋਂ ਇਸ ਵਾਰਦਾਤ ਵਿਚ ਮਾਸਟਰ ਮਾਈਂਡ ਸ਼ਾਮਿਲ ਸਮੇਤ 5 ਹੋਰ ਨੂੰ ਗ੍ਰਿਫ਼ਤਾਰ ਕੀਤਾ ਹੈ।