ਪੰਜ ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕੀਤਾ ਗ੍ਰਿਫ਼ਤਾਰ

0
54

 ਬਠਿੰਡਾ (TLT)  ਜ਼ਿਲ੍ਹਾ ਪੁਲਿਸ ਨੇ ਇਕ ਵਿਅਕਤੀ ਨੂੰ ਪੰਜ ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਦਿਆਲਪੁਰਾ ਪੁਲਿਸ ਨੇ ਗਸ਼ਤ ਦੌਰਾਨ ਪਿੰਡ ਜਲਾਲ ਨੇੜੇ ਇਕ ਵਿਅਕਤੀ ਨੂੰ ਸ਼ੱਕੀ ਹਾਲਤਾਂ ਵਿਚ ਘੁੰਮਦੇ ਦੇਖਿਆ। ਪੁਲਿਸ ਨੇ ਉਕਤ ਵਿਅਕਤੀ ਨੂੰ ਰੋਕ ਕੇ ਜਦੋਂ ਉਸਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਪੰਜ ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਉਸ ਨੂੰ ਮੌਕੇ ਤੇ ਹੀ ਗ੍ਰਿਫ਼ਤਾਰ ਕਰ ਲਿਆ ਜਿਸ ਦੀ ਪਛਾਣ ਗਗਨਦੀਪ ਸਿੰਘ ਪੁੱਤਰ ਮੰਗਾ ਸਿੰਘ ਵਾਸੀ ਭਗਤਾ ਭਾਈਕਾ ਵਜੋ ਹੋਈ ਹੈ। ਏਐੱਸ ਆਈ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀ ਖਿਲਾਫ ਐੱਨ ਡੀ ਪੀ ਐੱਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ