ਬੇਰੁਜ਼ਗਾਰ ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਨਾਲ ਪੁਲਿਸ ਵਲੋਂ ਧੱਕਾ ਮੁੱਕੀ

0
32

ਪਟਿਆਲਾ (TLT)- ਬੇਰੁਜ਼ਗਾਰ ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਵਲੋਂ ਮੋਤੀ ਮਹਿਲ ਦਾ ਘਿਰਾਓ ਕਰਨ ਤੋਂ ਰੋਕਦਿਆਂ ਪੁਲਿਸ ਵਲੋਂ ਧੱਕਾ ਮੁੱਕੀ ਕਰਕੇ ਧਰਨਾਕਾਰੀਆਂ ਨੂੰ ਬੱਸਾਂ ਵਿਚ ਬਿਠਾ ਕੇ ਲੈ ਜਾਇਆ ਗਿਆ। ਜਾਣਕਾਰੀ ਮੁਤਾਬਕ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨਾਲ ਮੀਟਿੰਗ ਬੇਨਤੀਜਾ ਰਹਿਣ ਤੇ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਮੋਤੀ ਮਹਿਲ ਦੇ ਘਿਰਾਓ ਦਾ ਅੱਜ ਐਲਾਨ ਕੀਤਾ ਗਿਆ ਸੀ। ਇਸ ਸਬੰਧ ‘ਚ ਸੂਬੇ ਭਰ ਵਿੱਚੋਂ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅੱਜ ਪਟਿਆਲਾ ਵਿਖੇ ਇਕੱਤਰ ਹੋਏ ਸਨ ਜਿਨ੍ਹਾਂ ਵੱਲੋਂ ਦੁਪਹਿਰ ਨੂੰ ਮੋਤੀ ਮਹਿਲ ਵੱਲ ਰੋਸ ਮਾਰਚ ਕਰਦਿਆਂ ਜਿਵੇਂ ਹੀ ਬੇਰੁਜ਼ਗਾਰ ਵਾਈਪੀਐਸ ਚੌਕ ਵਿਖੇ ਪੁੱਜੇ ਤਾਂ ਉੱਥੇ ਵੱਡੀ ਗਿਣਤੀ ‘ਚ ਖੜ੍ਹੀ ਪੁਲਿਸ ਫੋਰਸ ਨੇ ਬੇਰੁਜ਼ਗਾਰ ਅਧਿਆਪਕਾਂ ‘ਤੇ ਲਾਠੀਚਾਰਜ ਕਰ ਦਿੱਤਾ।