ਨਹਿਰੀ ਵਿਭਾਗ ਦੀ ਲਾਪਰਵਾਹੀ ਦੇ ਚੱਲਦਿਆਂ ਤਕਰੀਬਨ 60-70 ਕਿੱਲੇ ਕੇਰੇ ਹੋਏ ਝੋਨੇ ਦੀ ਫ਼ਸਲ ਹੋਈ ਬਰਬਾਦ

0
64

ਮੰਡੀ ਘੁਬਾਇਆ (ਫ਼ਾਜ਼ਿਲਕਾ (TLT) – ਜ਼ਿਲ੍ਹਾ ਫ਼ਾਜ਼ਿਲਕਾ ਅਧੀਨ ਪੈਂਦੀ ਮੰਡੀ ਘੁਬਾਇਆ ਦੇ ਕੋਲੋਂ ਲੰਘਦੀ ਲਾਧੂਕਾ ਮਾਈਨਰ ਜੋ ਕਿ ਹਰ ਵਾਰ ਹੀ ਵਿਭਾਗ ਵਲੋਂ ਨਹਿਰ ਦੀ ਸਫ਼ਾਈ ਕਰਵਾਏ ਬਿਨਾਂ ਹੀ ਪਾਣੀ ਛੱਡ ਦਿੱਤਾ ਜਾਂਦਾ ਹੈ ਤੇ ਨਹਿਰ ਟੁੱਟ ਜਾਂਦੀ ਹੈ ਤੇ ਸੈਂਕੜੇ ਕਿੱਲੇ ਤਬਾਹ ਕਰਦੀ ਹੈ ਪਰ ਪ੍ਰਸ਼ਾਸਨ ਨੇ ਇਸ ਤੋਂ ਕੋਈ ਸੇਧ ਨਹੀਂ ਲੈਂਦਾ। ਜਾਣਕਾਰੀ ਅਨੁਸਾਰ ਹਰੇਕ ਸਾਲ ਸਬੰਧਿਤ ਵਿਭਾਗ ਵਲੋਂ ਪਾਣੀ ਛੱਡਣ ‘ਤੇ ਬੁਰਜੀ ਨੰਬਰ 264 ਤੋਂ ਅਕਸਰ ਹੀ ਇਹ ਨਹਿਰ ਟੁੱਟ ਜਾਂਦੀ ਹੈ ਕਿਉਂਕਿ ਨਹਿਰ ਦੀ ਸਫ਼ਾਈ ਨਹੀਂ ਕਰਵਾਈ ਜਾਂਦੀ, ਜਿਸ ਕਰਕੇ ਪਾਣੀ ਦਾ ਵਹਾਅ ਤੇਜ਼ ਹੁੰਦਾ ਅਤੇ ਬੁਰਜੀ ਨੰਬਰ 264 ਦੀ ਮੁਰੰਮਤ ਸਹੀ ਢੰਗ ਨਾਲ ਨਾ ਹੋਣ ਕਰਕੇ ਨਹਿਰ ਇੱਥੋਂ ਟੁੱਟ ਜਾਂਦੀ ਹੈ। ਅੱਜ ਵੀ ਇਹ ਨਹਿਰ ਟੁੱਟਣ ਕਰਕੇ ਤਕਰੀਬਨ 60 ਤੋਂ 70 ਕਿੱਲੇ ਕੇਰੇ ਹੋਏ ਝੋਨੇ ਦੀ ਫ਼ਸਲ ਤਬਾਹ ਹੋ ਗਈ ਅਤੇ ਕਿਸਾਨਾਂ ਨੇ ਮੁਆਵਜ਼ੇ ਦੀ ਮੰਗ ਕੀਤੀ ਹੈ।