ਪ੍ਰਬੰਧਕੀ ਵਿਭਾਗ ਸਟਾਫ਼ ਨੂੰ ਦਫ਼ਤਰ ਬੁਲਾਉਣ ਸਬੰਧੀ ਆਪਣੇ ਪੱਧਰ `ਤੇ ਫੈਸਲਾ ਲੈਣਗੇ, ਪੰਜਾਬ ਸਰਕਾਰ ਨੇ ਅਧਿਸੂਚਨਾ ਜਾਰੀ ਕੀਤੀ

0
46

ਚੰਡਗੀੜ੍ਹ (TLT) ਪੰਜਾਬ ਸਰਕਾਰ ਨੇ ਸਰਕਾਰੀ ਦਫ਼ਤਰਾਂ `ਚ ਸਟਾਫ਼ ਦੀ ਹਾਜ਼ਰੀ ਸਬੰਧੀ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਹੁਣ ਪ੍ਰਬੰਧਕੀ ਵਿਭਾਗ ਸਟਾਫ਼ ਨੂੰ ਦਫ਼ਤਰ ਬੁਲਾਉਣ ਸਬੰਧੀ ਆਪਣੇ ਪੱਧਰ `ਤੇ ਫੈਸਲਾ ਲੈਣਗੇ।

ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਦੇ ਬੁਲਾਰੇ ਅਨੁਸਾਰ ਕੋਵਿਡ-19  ਦੀ ਦੂਜੀ ਲਹਿਰ ਦੇ ਕੇਸਾਂ ਵਿੱਚ ਕਮੀ ਆ ਰਹੀ ਹੈ। ਇਸ ਲਈ ਸਰਕਾਰ ਵੱਲੋਂ 50 ਫੀਸਦੀ ਸਟਾਫ਼ ਨੂੰ ਦਫ਼ਤਰਾਂ `ਚ ਬੁਲਾਉਣ ਸਬੰਧੀ ਹੁਕਮਾਂ ਨੂੰ ਮੁੜ ਵਿਚਾਰਦੇ ਹੋਏ ਇਹ ਫੈਸਲਾ ਲਿਆ ਗਿਆ ਹੈ ਕਿ ਪ੍ਰਬੰਧਕੀ ਵਿਭਾਗ ਹੁਣ ਆਪਣੇ ਅਧੀਨ ਆਉਂਦੇ ਵਿਭਾਗਾਂ/ਦਫ਼ਤਰਾਂ ਵਿੱਚ ਕੋਵਿਡ ਕੇਸਾਂ ਅਤੇ ਸਮਾਜਿਕ ਦੂਰੀ ਨੂੰ ਧਿਆਨ ਵਿੱਚ ਰੱਖਦੇ ਹੋਏ ਦਫ਼ਤਰਾਂ ਵਿੱਚ ਸਟਾਫ਼ ਨੂੰ ਬੁਲਾਉਣ ਸਬੰਧੀ ਆਪਣੇ ਪੱਧਰ `ਤੇ ਫੈਸਲਾ ਲੈਣਗੇ।

ਬੁਲਾਰੇ ਅਨੁਸਾਰ ਜਾਰੀ ਨਿਰਦੇਸ਼ਾਂ ਤਹਿਤ ਵਿਭਾਗਾਂ ਅਤੇ ਦਫ਼ਤਰਾਂ ਦੇ ਮੁਖੀਆਂ ਵੱਲੋਂ ਦਿਵਿਆਂਗ (ਨੇਤਰਹੀਣ), ਗਰਭਵਤੀ ਔਰਤਾਂ ਅਤੇ ਸਿਹਤ ਪੱਖੋਂ ਪੀੜਤ ਕਰਮਚਾਰੀਆਂ ਨੂੰ ਅਤਿਅੰਤ ਲੋੜ ਪੈਣ `ਤੇ ਹੀ ਦਫ਼ਤਰ ਬੁਲਾਇਆ ਜਾਵੇ।