‘ਆਪ’ ਵੱਲੋਂ ਡੀਸੀ ਦਫ਼ਤਰ ਅੱਗੇ ਭੁੱਖ ਹੜਤਾਲ ਤੀਸਰੇ ਦਿਨ ਵੀ ਜਾਰੀ

0
54

ਜਲੰਧਰ, 17 ਜੂਨ (ਹਰਪ੍ਰੀਤ ਕਾਹਲੋਂ)
ਆਮ ਆਦਮੀ ਪਾਰਟੀ ਵੱਲੋਂ ਅੱਜ ਤੀਸਰੇ ਦਿਨ ਜਲੰਧਰ ਡੀਸੀ ਦਫਤਰ ਸਾਹਮਣੇ ਪੁੱਡਾ ਕੰਪਲੈਕਸ ਵਿਖੇ ਭੁੱਖ ਹੜਤਾਲ ਵਿੱਚ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਰਕਰ ਸ਼ਾਮਲ ਹੋਏ। ਇਸ ਮੌਕੇ ਆਗੂਆਂ ਕਿਹਾ ਕਿ ਤੀਸਰੇ ਦਿਨ ਭੱਖ ਹੜਤਾਲ ਵਿੱਚ ਆਉਣ ਵਾਲੇ ਲੋਕਾਂ ਨੇ ਪੋਸਟ ਮੈਟਿ੍ਕ ਸਕਾਲਰਸ਼ਿਪ ਘੁਟਾਲੇ ਦੀ ਨਿੰਦਾ ਕਰਦੇ ਹੋਏ ਆਮ ਆਦਮੀ ਪਾਰਟੀ ਦਾ ਸਾਥ ਦੇਣ ਦਾ ਵਾਅਦਾ ਕੀਤਾ। ਉਨ੍ਹਾਂ ਮਹਿੰਗੀ ਬਿਜਲੀ ਦੇ ਮੁੱਦੇ ‘ਤੇ ਕਿਹਾ ਕਿ ਸਰਕਾਰ ਨੇ ਸਸਤੀ ਬਿਜਲੀ ਦੇ ਨਾਂ ‘ਤੇ ਮਜ਼ਾਕ ਉਡਾਇਆ ਹੈ। ਉਨ੍ਹਾਂ ਇਸ ਨੂੰ ਸਰਕਾਰ ਦੀ ਨਾਕਾਮਯਾਬੀ ਦੱਸਦੇ ਹੋਏ ਕਿਹਾ ਕਿ ਹਸਪਤਾਲਾਂ ਵਿਚ ਲੁੱਟ ਮਚੀ ਹੋਈ ਹੈ ਅਤੇ ਸਰਕਾਰ ਹੁੰਦੀ ਲੁੱਟ ਨੂੰ ਚੁੱਪਚਾਪ ਵੇਖ ਰਹੀ ਹੈ, ਜਿਸ ਤੋਂ ਸਾਫ ਪਤਾ ਚੱਲਦਾ ਹੈ ਕਿ ਸਰਕਾਰ ਆਮ ਜਨਤਾ ਦੇ ਨਾਲ ਨਹੀਂ ਪੂੰਜੀਪਤੀਆਂ ਨਾਲ ਖੜ੍ਹੀ ਹੈ।