ਡਿਪਟੀ ਕਮਿਸ਼ਨਰ ਵਲੋਂ ਕੂੜੇ ਦੇ ਪ੍ਰਬੰਧਨ ਸਬੰਧੀ ਕਮਿਸ਼ਨਰਾਂ ਤੇ ਕਾਰਜ ਸਾਧਕ ਅਫਸਰਾਂ ਨਾਲ ਮੀਟਿੰਗ

0
67

ਕਪੂਰਥਲਾ (TLT)
ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਵਲੋਂ ਕਪੂਰਥਲਾ ਜਿਲ੍ਹੇ ਵਿਚ ਕੂੜੇ ਦੇ ਸਹੀ ਨਿਪਟਾਰੇ ਅਤੇ ਯੋਗ ਪ੍ਰਬੰਧਨ ਲਈ ਕਪੂਰਥਲਾ ਤੇ ਫਗਵਾੜਾ ਨਗਰ ਨਿਗਮਾਂ ਦੇ ਕਮਿਸ਼ਨਰ ਤੇ ਨਗਰ ਕੌਸਲਾਂ ਦੇ ਕਾਰਜ ਸਾਧਕ ਅਫਸਰਾਂ ਨਾਲ ਮੀਟਿੰਗ ਕੀਤੀ ਗਈ।

ਉਨਾਂ ਕਿਹਾ ਕਿ ਸਿੱਧੇ ਘਰਾਂ ਤੋਂ ਕੂੜਾ ਇਕੱਤਰ ਕਰਨ ਦੇ ਪ੍ਰਾਜੈਕਟ ਨੂੰ ਤੇਜੀ ਨਾਲ ਲਾਗੂ ਕੀਤਾ ਜਾਵੇ ਤਾਂ ਜੋ ਸ਼ਹਿਰਾਂ ਅੰਦਰ ਕੂੜੇ ਦੀ ਸਮੱਸਿਆ ਦਾ ਹੱਲ ਕੀਤਾ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਕਮਿਸ਼ਨਰ ਤੇ ਕਾਰਜ ਸਾਧਕ ਅਫਸਰ ਕੂੜੇ ਦੀ ਸਮੱਸਿਆ ਵੱਲ ਨਿੱਜੀ ਤੌਰ ’ਤੇ ਧਿਆਨ ਦੇਣ ਤਾਂ ਜੋ ਸ਼ਹਿਰਾਂ ਅੰਦਰ ਸਾਫ ਸਫਾਈ ਨੂੰ ਹੋਰ ਪੁਖਤਾ ਕੀਤਾ ਜਾ ਸਕੇ।

ਉਨ੍ਹਾਂ ਸ਼ਹਿਰਾਂ ਅੰਦਰ ਵਿਕਾਸ ਕੰਮਾਂ ਨੂੰ ਵੀ ਤੇਜੀ ਨਾਲ ਮੁਕੰਮਲ ਕਰਨ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਵਿਕਾਸ ਕੰਮਾਂ ਵਿਚ ਗੁਣਵੱਤਾ ਬਣਾਈ ਰੱਖਣ ਲਈ ਵੀ ਕੰਮਾਂ ਦੀ ਲਗਾਤਾਰ ਨਿਗਰਾਨੀ ਰੱਖੀ ਜਾਵੇ। 

ਇਸ ਮੌਕੇ ਕਪੂਰਥਲਾ ਨਗਰ ਨਿਗਮ ਦੇ ਕਮਿਸ਼ਨਰ ਕਮ ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ, ਫਗਵਾੜਾ ਨਗਰ ਨਿਗਮ ਦੇ ਕਮਿਸ਼ਨਰ ਰਾਜੀਵ ਵਰਮਾ ਤੇ ਸਮੂਹ ਨਗਰ ਕੌਸਲਾਂ ਦੇ ਕਾਰਜ ਸਾਧਕ ਅਫਸਰ ਹਾਜ਼ਰ ਸਨ।